ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਫ਼ਿਰੋਜ਼ਪੁਰ ਡਵੀਜ਼ਨ ਨੇ ਜੂਨ ’ਚ ਟਿਕਟ ਜਾਂਚ ਮੁਹਿੰਮ ਦੌਰਾਨ ਲਗਭਗ 3.16 ਕਰੋੜ ਦਾ ਮਾਲੀਆ ਇਕੱਠਾ ਕੀਤਾ

Ad Position 21
No active advertisement
ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਜਾਂਚ ਟੀਮ ਯਾਤਰੀਆਂ ਵਲੋਂ ਅਣਅਧਿਕਾਰਤ ਯਾਤਰਾ ਦੇ ਰੁਝਾਨ ਨੂੰ ਰੋਕਣ ਲਈ ਰੇਲ ਗੱਡੀਆਂ ‘ਚ ਨਿਰੰਤਰ ਟਿਕਟ ਜਾਂਚ ਕਰ ਰਹੀ ਹੈ। ਜੂਨ 2026 ਦੌਰਾਨ ਡਿਵੀਜ਼ਨ ਦੇ ਟਿਕਟ ਜਾਂਚ ਸਟਾਫ ਅਤੇ ਮੁੱਖ ਟਿਕਟ ਇੰਸਪੈਕਟਰਾਂ ਨੇ ਕੁੱਲ 40,244 ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਪਾਇਆ ਅਤੇ ਉਨ੍ਹਾਂ ਤੋਂ ਲਗਭਗ 3.16 ਕਰੋੜ ਦਾ ਮਾਲੀਆ ਇਕੱਠਾ ਕੀਤਾ। ਸਫਾਈ ਬਣਾਈ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ‘ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡਿਵੀਜ਼ਨ ਦੇ ਮੁੱਖ ਸਟੇਸ਼ਨਾਂ ‘ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ। ਨਤੀਜੇ ਵਜੋਂ ਜੂਨ ‘ਚ ਸਟੇਸ਼ਨ ਪਰਿਸਰ ‘ਤੇ ਕੂੜਾ ਸੁੱਟਣ ਲਈ 69,000 ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ। ਇਸ ਮੌਕੇ ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਨੇ ਕਿਹਾ ਕਿ ਫਿਰੋਜ਼ਪੁਰ ਡਿਵੀਜ਼ਨ ‘ਚ ਟਿਕਟ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ।

Ad Position 22
No active advertisement
ਪਿਛਲੀ ਖ਼ਬਰ ਅਗਲੀ ਖ਼ਬਰ ਐਮ.ਐਸ. ਧੋਨੀ ਨੇ ਨੌਜਵਾਨ ਪ੍ਰਤਿਭਾਵਾਂ ਨੂੰ ਕੀਤਾ ਪ੍ਰੇਰਿਤ, ਐਲਨ ਟੈਲੇਂਟੈਕਸ-2027 ਕੀਤਾ ਲਾਂਚ
Ad Position 24
No active advertisement