ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਅਕਾਲੀ ਦਲ (ਬ) ਵਲੋਂ ਗਠਿਤ 5 ਮੈਂਬਰੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 03-07-2026

ਐੱਸ. ਏ. ਐੱਸ. ਨਗਰ, 2 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਵਿਵਾਦ ਤੋਂ ਬਾਅਦ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਪੰਥ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਨ ਲਈ ਗਠਿਤ ਪੰਜ ਮੈਂਬਰੀ ਕਮੇਟੀ ਵਲੋਂ ਅੱਜ ਮੁਹਾਲੀ ਵਿਖੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ, ਬਾਬਾ ਓਮਰਾਓ ਸਿੰਘ ਲੰਬਿਆਂ ਸਾਹਿਬ ਵਾਲਿਆਂ ਅਤੇ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜਾਰ ਸਿੰਘ ਰਣੀਕੇ, ਭਾਈ ਅਮਰਜੀਤ ਸਿੰਘ ਚਾਵਲਾ ਨੇ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨਾਲ ਪੰਥਕ ਮੁੱਦਿਆਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਮਹਿਲਾ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ‘ਐਗਰੋ ਫੋਰੈਸਟਰੀ’ ਸਕੀਮ ਦਾ ਘੁੱਟਿਆ ਦਮ ਅਗਲੀ ਖ਼ਬਰ ਮੁੰਬਈ ’ਚ ਭਾਰੀ ਬਾਰਿਸ਼ ਦੌਰਾਨ ਮੈਨਹੋਲ ’ਚ ਡਿਗਣ ਨਾਲ ਇਕ ਵਿਅਕਤੀ ਦੀ ਮੌਤ
Ad Position 24
No active advertisement