ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਲੈਂਡ ਪੁਲਿੰਗ ਨੀਤੀ ਪੰਜਾਬ ਦੀ ਖੇਤੀ ਤੇ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 03-07-2026

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੁਲਿੰਗ ਨੀਤੀ ਵਿਚ ਸੋਧਾਂ ਕਰਕੇ ਲਾਗੂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਇਸ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਯੋਗ ਜ਼ਮੀਨ ਦੇ ਘਟਦੇ ਰਕਬੇ, ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਕਿਸਾਨੀ ਦੀਆਂ ਵਧ ਰਹੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਲਈ ਵਰਤਣਾ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਨੀਤੀ ਤੁਰੰਤ ਵਾਪਸ ਨਾ ਲਈ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੂਬੇ ਭਰ ਦੇ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢੇਗੀ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਪ੍ਰੋ. ਪਲਵਿੰਦਰ ਸਿੰਘ ਨੇ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਿਆ
Ad Position 24
No active advertisement