ਚੰਡੀਗੜ੍ਹ, 2 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਪੂਰੀ ਕਵਾਇਦ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ। ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੀ ਰਿਹਾਇਸ਼ੀ ਜਾਂ ਵਪਾਰਕ ਪਲਾਟ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਬਦਲ ਬਣ ਸਕਦੇ ਹਨ।ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਂਗਲੁਰੂ ਦੌਰੇ ਨੂੰ ਲੈ ਕੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਹੜ੍ਹਾਂ ਦੇ ਖ਼ਤਰੇ, ਆਰਥਿਕ ਸੰਕਟ, ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਲੋਕਾਂ ਦੇ ਵਧਦੇ ਰੋਸ ਨਾਲ ਜੂਝ ਰਿਹਾ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਸੂਬੇ ਦੀ ਕਮਾਨ ਛੱਡ ਕੇ ਵਿਪਾਸਨਾ ਲਈ ਬੈਂਗਲੁਰੂ ਚਲੇ ਗਏ ਹਨ।
ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
03-07-2026