ਚੰਡੀਗੜ੍ਹ, 2 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਦਿੱਤੀ ਕਿ ਸਾਡੀ ਜਥੇਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਤੌਰ ‘ਤੇ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਲੜੇ ਜਾਣ ਵਾਲੇ ਇਸ ਰੇਲ ਰੋਕੋ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ਵਿਚ ਲੱਗੇ ਕੌਮੀ ਇਨਸਾਫ ਮੋਰਚੇ ਵਲੋਂ 4 ਜੁਲਾਈ 2026 ਨੂੰ ਜੋ ਰੇਲਾਂ ਰੋਕਣ ਦੀ ਕਾਲ ਦਿੱਤੀ ਗਈ ਸਾਡੀ ਜਥੇਬੰਦੀ ਉਸ ਵਿਚ ਸਰਗਰਮੀ ਨਾਲ ਹਿੱਸਾ ਲਵੇਗੀ।
ਰੇਲ ਰੋਕੋ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ-ਵਡਾਲਾ
ਅਜੀਤ ਡੈਸਕ
03-07-2026