08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

8ਵੀਂ, 10ਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਰਟੀਫ਼ਿਕੇਟ ਡਿਜੀਲਾਕਰ ’ਤੇ ਅੱਪਲੋਡ

Ad Position 21
No active advertisement
ਅਜੀਤ ਡੈਸਕ 03-07-2026

ਐੱਸ. ਏ. ਐੱਸ. ਨਗਰ, 2 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ-ਮਾਰਚ 2026 ਵਿਚ ਕਰਵਾਈਆਂ ਗਈਆਂ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਦੇ ਸਰਟੀਫ਼ਿਕੇਟ ਡਿਜ਼ੀਲਾਕਰ ‘ਤੇ ਸਫ਼ਲਤਾਪੂਰਵਕ ਅੱਪਲੋਡ ਕਰ ਦਿੱਤੇ ਗਏ ਹਨ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਡਿਜ਼ੀਲਾਕਰ ਅਕਾਊਂਟ ਤੋਂ ਆਪਣੇ ਸਰਟੀਫ਼ਿਕੇਟ ਡਾਊਨਲੋਡ ਕਰ ਸਕਦੇ ਹਨ ਅਤੇ ਡਾਊਨਲੋਡ ਕੀਤੀਆਂ/ਪ੍ਰਿੰਟ ਕੀਤੀਆਂ ਕਾਪੀਆਂ ਦੀ ਵਰਤੋਂ ਸਕੂਲਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਉੱਚ ਜਮਾਤਾਂ ਵਿਚ ਦਾਖ਼ਲਾ ਲੈਣ ਲਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਡਿਜ਼ੀਟਲ ਤੌਰ ‘ਤੇ ਉਪਲੱਬਧ ਸਰਟੀਫ਼ਿਕੇਟ ਦਾਖ਼ਲੇ ਦੇ ਉਦੇਸ਼ਾਂ ਲਈ ਢੁਕਵੇਂ ਹਨ। ਉਨ੍ਹਾਂ ਕਿਹਾ ਕਿ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਦੇ 10 ਜੁਲਾਈ ਤੱਕ ਸੰਬੰਧਿਤ ਸਕੂਲਾਂ ਵਿਚ ਪੁੱਜਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਅਸਲ ਸਰਟੀਫ਼ਿਕੇਟ ਬਾਅਦ ‘ਚ ਸੰਬੰਧਿਤ ਸਕੂਲਾਂ ਤੋਂ ਪ੍ਰਾਪਤ ਕਰ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਖ਼ੂਨਦਾਨ ਕੈਂਪ ਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਲੋਕ ਅਕਾਲੀ ਦਲ ਬਚਾਉਣਾ ਚਾਹੁੰਦੇ ਹਨ, ਪਰ ਲੀਡਰ ਪਰਿਵਾਰ ਤੱਕ ਸੀਮਤ-ਸੰਦੀਪ ਸਿੰਘ ਰੁਪਾਲੋਂ
Ad Position 24