09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਾਜਪਾ ਮੌਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਮੌਨਸੂਨ ਮੌਸਮ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿਚ ਹੜ੍ਹ ਤਿਆਰੀਆਂ ਦਾ ਜ਼ਮੀਨੀ ਜਾਇਜ਼ਾ ਸ਼ੁਰੂ ਕੀਤਾ ਹੈ ਤਾਂ ਜੋ ਰਾਜ ਪ੍ਰਸ਼ਾਸਨ ਦੀ ਤਿਆਰੀ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਰੋਕਥਾਮ ਦੇ ਉਪਰਾਲਿਆਂ ਦੀ ਸਮੀਖਿਆ ਕੀਤੀ ਜਾ ਸਕੇ। ਇਸ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਇਨ੍ਹਾਂ ਦੌਰਿਆਂ ਦੌਰਾਨ ਸੰਬੰਧਿਤ ਜ਼ਿਲ੍ਹਾ ਪ੍ਰਧਾਨ ਉਨ੍ਹਾਂ ਨਾਲ ਹੋਣਗੇ ਤੇ ਉਨ੍ਹਾਂ ਨੂੰ ਉਨ੍ਹਾਂ ਇਲਾਕਿਆਂ ਵਿਚ ਲੈ ਜਾਣਗੇ, ਜੋ ਸਭ ਤੋਂ ਵੱਧ ਪ੍ਰਭਾਵਿਤ ਰਹੇ ਸਨ। ਇਨ੍ਹਾਂ ਦੌਰਿਆਂ ਲਈ ਨਿਯੁਕਤ ਸੀਨੀਅਰ ਆਗੂਆਂ ਵਿੱ ਅਸ਼ਵਨੀ ਸ਼ਰਮਾ (ਗੁਰਦਾਸਪੁਰ), ਫਤਹਿ ਜੰਗ ਬਾਜਵਾ (ਅੰਮ੍ਰਿਤਸਰ), ਸ਼ਵੇਤ ਮਲਿਕ (ਪਠਾਨਕੋਟ), ਸੁਰਜੀਤ ਜਯਾਨੀ (ਫਿਰੋਜ਼ਪੁਰ), ਸੁਨੀਲ ਜਾਖੜ (ਫਾਜ਼ਿਲਕਾ), ਸੁਸ਼ੀਲ ਰਿੰਕੁ (ਅਬੋਹਰ), ਅਵਿਨਾਸ਼ ਰਾਏ ਖੰਨਾ (ਜਲੰਧਰ), ਜੰਗੀ ਲਾਲ ਮਹਾਜਨ (ਹੁਸ਼ਿਆਰਪੁਰ), ਵਿਜੈ ਸਾਂਪਲਾ (ਰੂਪਨਗਰ) ਅਤੇ ਇਕਬਾਲ ਸਿੰਘ ਲਾਲਪੁਰਾ (ਐੱਸ.ਏ.ਐੱਸ. ਨਗਰ/ਮੁਹਾਲੀ) ਸ਼ਾਮਿਲ ਹਨ। ਦੌਰਾ ਕਰਨ ਵਾਲੇ ਆਗੂ ਪ੍ਰਭਾਵਿਤ ਪਰਿਵਾਰਾਂ ਅਤੇ ਸਥਾਨਕ ਨਿਵਾਸੀਆਂ ਨਾਲ ਮਿਲ ਕੇ ਹੜ੍ਹ ਨਾਲ ਸੰਬੰਧਿਤ ਚੁਣੌਤੀਆਂ, ਰਾਹਤ ਉਪਰਾਲਿਆਂ ਅਤੇ ਪੁਨਰਵਾਸ ਯਤਨਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਕਾਇਰਾਨਾ ਕਦਮ-ਤਰੁਣ ਚੁੱਘ ਅਗਲੀ ਖ਼ਬਰ ਮੰਗਾਂ ਲਾਗੂ ਨਾ ਹੋਣ ’ਤੇ ਜਾਖਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24