09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਕਾਇਰਾਨਾ ਕਦਮ-ਤਰੁਣ ਚੁੱਘ

Ad Position 21
No active advertisement
ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁਘ ਨੇ ਪਾਕਿਸਤਾਨ ਦੇ ਫਾਰੂਕਾਬਾਦ (ਮੰਡੀ ਚੂਹੜਕਾਣਾ) ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਇਮਾਰਤ ਦਾ ਡਿੱਗਣਾ ਨਹੀਂ, ਸਗੋਂ ਸਮੁੱਚੇ ਹਿੰਦੂ-ਸਿੱਖ ਭਾਈਚਾਰੇ ਦੀ ਆਸਥਾ, ਇਤਿਹਾਸ ਅਤੇ ਵਿਰਾਸਤ ਉਤੇ ਯੋਜਨਾਬੱਧ ਤੇ ਕਾਇਰਾਨਾ ਹਮਲਾ ਹੈ। ਚੁੱਘ ਨੇ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੀ ਜਿਊਂਦੀ-ਜਾਗਦੀ ਵਿਰਾਸਤ ਸੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਨੇੜੇ ਸਥਿਤ ਸੀ, ਜਿਸ ਧਰਤੀ ਨੂੰ ਗੁਰੂ ਸਾਹਿਬ ਦੀ ਚਰਨ-ਛੋਹ ਪ੍ਰਾਪਤ ਹੈ, ਉਸੇ ਧਰਤੀ ਉਤੇ ਬੁਲਡੋਜ਼ਰ ਚਲਾ ਕੇ ਪਾਕਿਸਤਾਨ ਨੇ ਆਪਣਾ ਹਿੰਦੂ-ਸਿੱਖ ਵਿਰੋਧੀ ਜ਼ਹਿਰੀਲਾ ਚਿਹਰਾ ਪੂਰੀ ਦੁਨੀਆ ਸਾਹਮਣੇ ਨੰਗਾ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਰਿਤੇਸ਼ ਬਾਂਸਲ ਬਣੇ ਰਾਜਪੁਰਾ ਨਗਰ ਕੌਂਸਲ ਦੇ ਪ੍ਰਧਾਨ ਅਗਲੀ ਖ਼ਬਰ ਭਾਜਪਾ ਮੌਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ-ਕੇਵਲ ਸਿੰਘ ਢਿੱਲੋਂ
Ad Position 24