02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਦੋਵੇਂ ਪੰਜਾਬਾਂ ਦੀ ਸਾਂਝੀ ਵਿਰਾਸਤ ਨੂੰ ਜੋੜਨ ਲਈ ਗੱਲਬਾਤ ਹੀ ਇਕੋ-ਇਕ ਰਾਹ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਪ੍ਰੋ .ਅਵਤਾਰ ਸਿੰਘ)-ਭਾਰਤ ਤੇ ਪਾਕਿਸਤਾਨ ਦੀਆਂ 117 ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਕੀਤੀ ਗਈ ਸ਼ਾਂਤੀ ਅਪੀਲ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਇ ਸਕਾਰਾਤਮਕ ਢੰਗ ਨਾਲ ਲਿਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਗੱਲਬਾਤ ਅਤੇ ਭਰੋਸੇ ਦੀ ਬਹਾਲੀ ਹੀ ਟਿਕਾਊ ਸ਼ਾਂਤੀ ਦਾ ਰਾਹ ਹੈ। ਡਾ. ਚੀਮਾ ਨੇ ਕਿਹਾ ਕਿ 117 ਪ੍ਰਮੁੱਖ ਭਾਰਤੀ ਤੇ ਪਾਕਿਸਤਾਨੀ ਸ਼ਖ਼ਸੀਅਤਾਂ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਕੀਤੀ ਗਈ ਅਪੀਲ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪੰਜਾਬਾਂ ਦੀ ਮਿੱਟੀ, ਭਾਸ਼ਾ, ਸੱਭਿਆਚਾਰ ਅਤੇ ਪਰਿਵਾਰਕ ਰਿਸ਼ਤੇ ਸਾਂਝੇ ਹਨ, ਭਾਵੇਂ ਸਰਹੱਦ ਨੇ ਇਨ੍ਹਾਂ ਨੂੰ ਭੂਗੋਲਿਕ ਤੌਰ ’ਤੇ ਵੱਖ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨੇ ਖ਼ਤਮ ਕੀਤਾ 24 ਸਾਲਾਂ ਦਾ ਸੋਕਾ ਅਗਲੀ ਖ਼ਬਰ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਬੇਅਦਬੀ ਨਿੰਦਣਯੋਗ-ਵਿਜੇ ਸਾਂਪਲਾ
Ad Position 24
No active advertisement