09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜਰਮਨੀ ਘੁੰਮਣ ਗਏ ਨੌਜਵਾਨ ਦੀ ਝੀਲ ਵਿਚ ਡੁੱਬਣ ਨਾਲ ਮੌਤ

Ad Position 21
No active advertisement
ਅਜੀਤ ਡੈਸਕ 04-07-2026

ਬਿਆਸ, 3 ਜੁਲਾਈ (ਨਰਿੰਦਰ ਸਿੰਘ)-ਕਸਬਾ ਬਿਆਸ ਦੇ ਨਾਲ ਲੱਗਦੇ ਪਿੰਡ ਬੁੱਢਾ ਥੇਹ ਦੇ ਨੌਜਵਾਨ ਹਰਸ਼ਪ੍ਰੀਤ ਸਿੰਘ (17) ਦੀ ਜਰਮਨੀ ‘ਚ ਝੀਲ ‘ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਹਰਸ਼ਪ੍ਰੀਤ ਦੇ ਚਾਚਾ ਹਰਦੀਪ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲੋਂ ਹਰਸ਼ਪ੍ਰੀਤ ਸਿੰਘ ਆਪਣੇ ਪਿਤਾ ਕੁਲਦੀਪ ਸਿੰਘ ਕੋਲ ਪੁਰਤਗਾਲ ਗਿਆ ਸੀ। ਕੁਲਦੀਪ ਸਿੰਘ ਪਿਛਲੇ ਸੱਤ ਸਾਲਾਂ ਤੋਂ ਹੀ ਪੁਰਤਗਾਲ ਵਿਚ ਪੱਕੇ ਤੌਰ ‘ਤੇ ਰਹਿ ਰਿਹਾ ਹੈ। ਹਰਸ਼ਪ੍ਰੀਤ ਚਾਰ ਦਿਨ ਪਹਿਲਾਂ ਪੁਰਤਗਾਲ ਤੋਂ ਜਰਮਨੀ ਘੁੰਮਣ ਲਈ ਗਿਆ ਸੀ, ਜਿਥੇ ਉਸ ਦੀ ਝੀਲ ’ਚ ਨਹਾਉਣ ਸਮੇਂ ਅਚਾਨਕ ਡੁੱਬਣ ਨਾਲ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਘਰ ਪਰਿਵਾਰ, ਰਿਸ਼ਤੇਦਾਰਾਂ ਵਲੋਂ ਪੰਜਾਬ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਹਰਸ਼ਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਿਚ ਮਦਦ ਕੀਤੀ ਜਾਵੇ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਤਾ, ਪਿਤਾ ਅਤੇ ਇਕ ਭੈਣ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ।
Ad Position 22
No active advertisement
ਪਿਛਲੀ ਖ਼ਬਰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁਨਰ ਵਿਕਾਸ ਕਾਰਜਾਂ ਦਾ ਨਿਰੀਖਣ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ
Ad Position 24