08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਗੱਡੀ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 04-07-2026
ਸੰਗਰੂਰ, 3 ਜੁਲਾਈ (ਧੀਰਜ ਪਸੋਰੀਆ)-ਅੱਜ ਸੰਗਰੂਰ ਵਿਖੇ 5994 ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਗੱਡੀ ਦੇ ਮੂਹਰੇ ਆ ਕੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬਰਾਈਟ ਮਾਇੰਡਜ ਪੰਜਾਬ 2026 ਦੇ ਤਹਿਤ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਡਾਇਟ ਸੰਗਰੂਰ ਦੇ ਆਡੀਟੋਰੀਅਮ ਵਿਖੇ ਪੁੱਜੇ ਸਨ। ਜਿਉਂ ਹੀ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਗੱਡੀਆਂ ਦਾ ਕਾਫਲਾ ਡਾਇਟ ਕੰਪਲੈਕਸ ਵਿਚੋਂ ਬਾਹਰ ਨਿਕਲਿਆ ਤਾਂ ਸੜਕ ’ਤੇ ਦਰਜਨ ਕੁ ਬੇਰੁਜ਼ਗਾਰ ਅਧਿਆਪਕ ਉਨ੍ਹਾਂ ਦੀ ਗੱਡੀ ਦੇ ਮੂਹਰੇ ਆ ਕੇ ਨਾਅਰੇਬਾਜ਼ੀ ਕਰਨ ਲੱਗੇ, ਜਿਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਈ.ਟੀ.ਟੀ. 5994 ਬੈਕਲਾਗ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਬਾਵਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ 24 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ ਸੰਘਰਸ਼ ਕਰ ਰਹੇ ਹਨ। ਹਰਜੀਤ ਸਿੰਘ ਮਾਨਸਾ ਕਈ ਦਿਨਾਂ ਤੋਂ ਟਾਵਰ ਉਤੇ ਚੜਿਆ ਹੋਇਆ ਹੈ, ਜਦੋਂਕਿ ਰਜਨੀਕਾਂਤ ਜਾਖੜ ਚਾਰ ਦਿਨਾਂ ਤੋਂ ਮਰਨ ਵਰਤ ਉਤੇ ਬੈਠਾ ਹੈ। ਯੂਨੀਅਨ ਦੇ ਨਾਲ ਸੰਬੰਧਿਤ ਦਸ ਦੇ ਕਰੀਬ ਅਧਿਆਪਕ ਅਜੀਤ ਸਿੰਘ ਮਾਨਸਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਨੂੰ ਮਿਲਣ ਲਈ ਆਏ ਸਨ, ਜਦੋਂ ਉਨ੍ਹਾਂ ਨੂੰ ਪੁਲਿਸ ਨੇ ਗੇਟ ’ਤੇ ਹੀ ਰੋਕ ਲਿਆ। ਜਦੋਂ ਸਿੱਖਿਆ ਮੰਤਰੀ ਦੀਆਂ ਗੱਡੀਆਂ ਦਾ ਕਾਫਲਾ ਸਮਰੋਹ ਵਿਚੋਂ ਬਾਹਰ ਆਇਆ ਤਾਂ ਅਜੀਤ ਸਿੰਘ ਮਾਨਸਾ ਦੀ ਅਗਵਾਈ ਵਿਚ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਸਿੱਖਿਆ ਮੰਤਰੀ ਦੀ ਗੱਡੀ ਦੇ ਮੂਹਰੇ ਆ ਕੇ ਨਾਅਰੇਬਾਜ਼ੀ ਕੀਤੀ। ਇਸ ਐਕਸ਼ਨ ਵਿਚ ਅਜੀਤ ਸਿੰਘ ਮਾਨਸਾ ਤੋਂ ਇਲਾਵਾ ਕਰਨ ਗੁਰੂ ਹਰਸਹਾਇ, ਫਿਰੋਜ,ਸੁਖਬੀਰ ਧੂਰੀ, ਜਸਕਰਨ ਸਿੰਘ,ਮਨਦੀਪ ਸਿੰਘ, ਬਖਸ਼ੀਸ਼ ਸਿੰਘ ਫਤਿਹਗੜ ਅਤੇ ਹੋਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਸ ਦੀ ਗੱਡੀ ਘੇਰਨ ਵਾਲੇ ਅਧਿਆਪਕਾਂ ਨੂੰ ਪੁਲਿਸ ਹਿਰਾਸਤ ਵਿਚੋਂ ਛੁਡਾਉਣ ਲਈ ਅਧਿਆਪਕ ਜਥੇਬੰਦੀਆਂ ਵਲੋਂ ਥਾਣਾ ਸਿਟੀ ਸਾਹ... ਅਗਲੀ ਖ਼ਬਰ ਸੁਪਰੀਮ ਕੋਰਟ ਦਾ ਸੋਨਮ ਰਘੂਵੰਸ਼ੀ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ
Ad Position 24