08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਵਲੋਂ ਪਾਕਿਸਤਾਨ ਵਿਖੇ ਗੁਰਦੁਆਰਾ ਤੋੜੇ ਜਾਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 04-07-2026
ਨਵੀਂ ਦਿੱਲੀ, 3 ਜੁਲਾਈ (ਜਗਤਾਰ ਸਿੰਘ)-ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਨੇ ਪਾਕਿਸਤਾਨ ਦੇ ਫਾਰੂਖਾਬਾਦ ’ਚ ਸਿੱਖ ਵਿਰਾਸਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰੇ ਨੂੰ ਢਾਹੁਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਬਲਕਿ ਪਾਕਿਸਤਾਨ ’ਚ ਸਿੱਖ, ਹਿੰਦੂ ਤੇ ਈਸਾਈ ਘੱਟ ਗਿਣਤੀਆਂ ਤੇ ਉਨ੍ਹਾਂ ਦੇ ਪੂਜਾ ਸਥਾਨਾਂ ‘ਤੇ ਇਸ ਤਰ੍ਹਾਂ ਦੇ ਹਮਲੇ ਆਮ ਹਨ। ਹਰਸ਼ ਮਲਹੋਤਰਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਿੱਖਾਂ ਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਜਦਕਿ ਪਾਕਿਸਤਾਨੀ ਸਰਕਾਰ ਘੱਟ ਗਿਣਤੀਆਂ ਨੂੰ ਕੱਟੜਪੰਥੀਆਂ ਦੇ ਰਹਿਮੋ-ਕਰਮ ‘ਤੇ ਛੱਡ ਰਹੀ ਹੈ ਤੇ ਪਾਕਿਸਤਾਨ ਅੱਤਵਾਦ ਲਈ ਪਨਾਹਗਾਹ ਬਣਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਚਿੱਠੀ ਲਿਖ ਕੇ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ 5 ਸੰਕਲਪ ਅਪਣਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਯੂਕਰੇਨ ’ਤੇ ਹਮਲੇ ਤੇਜ਼ ਕਰਦਿਆਂ ਪੁਤਿਨ ਨੇ ਰੂਸ ’ਚ ਬਾਲਣ ਦੀ ਘਾਟ ਨੂੰ ਨਜ਼ਰਅੰਦਾਜ਼ ਕੀਤਾ
Ad Position 24