12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਕਮੇਟੀ ਵਲੋਂ ਪੰਥਕ ਇਕੱਠ ਅੱਜ

Ad Position 21
No active advertisement
ਅਜੀਤ ਡੈਸਕ 05-07-2026
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪੰਜ ਸਿੰਘ ਸਾਹਿਬਾਨ ਦੁਆਰਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਤ ਵੀਡੀਓ ਮਾਮਲੇ ਵਿਚ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦੇਣ ਬਾਰੇ ਜਾਰੀ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਇਸ ਮਾਮਲੇ ਬਾਰੇ ਵਿਉਂਤਬੰਦੀ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਲਈ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਪੰਥਕ ਇਕੱਠ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਐਤਵਾਰ ਸਵੇਰੇ 11 ਵਜੇ ਅਰੰਭ ਹੋਣ ਵਾਲੇ ਇਸ ਪੰਥਕ ਇਕੱਠ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੱਖ-ਵੱਖ ਨਾਮਵਰ ਪੰਥਕ ਅਤੇ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ, ਟਕਸਾਲਾਂ, ਨਿਰਮਲੇ ਤੇ ਉਦਾਸੀਨ ਸੰਤਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ ਤੇ ਹੋਰ ਪੰਥਕ ਸੰਸਥਾਵਾਂ ਤੇ ਧਾਰਮਿਕ ਤੇ ਪੰਥਕ ਆਗੂਆਂ ਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਰਾਹੀਂ ਸੱਦਾ ਪੱਤਰ ਭੇਜੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਦੁੱਧ ਵਿਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘ਸ਼ੁੱਧ ਦੁੱਧ’ ਮੁਹਿੰਮ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਕੱਤਰੇਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮੁੱਖ ਸਕੱਤਰ ਨੂੰ ਭੇਜਿਆ ਅਧਿਕਾਰਤ ਪੱਤਰ
Ad Position 24