13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਮੁੱਚੀ ਸਿੱਖ ਕੌਮ ‘ਮੀਰੀ-ਪੀਰੀ’ ਦੇ ਸਿਧਾਂਤ ’ਤੇ ਇਕਜੁਟ ਹੋਵੇ-ਭਾਈ ਜਗਤਾਰ ਸਿੰਘ ਤਾਰਾ

Ad Position 21
No active advertisement
ਅਜੀਤ ਡੈਸਕ 05-07-2026
ਬਠਿੰਡਾ, 4 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਚੰਡੀਗੜ੍ਹ ਦੀ ਬੁੜੇਲ ਜੇਲ੍ਹ ‘ਚ ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਸਮੁੱਚੀ ਸਿੱਖ ਕੌਮ ਨੂੰ ‘ਮੀਰੀ-ਪੀਰੀ’ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ‘ਮੀਰੀ-ਪੀਰੀ’ ਦੇ ਦਿੱਤੇ ਸਿਧਾਂਤ ਅਨੁਸਾਰ ਇਕਜੁਟ ਹੋਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਆਪਣਾ ਇਹ ਸੰਦੇਸ਼ ਆਪਣੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਸਿੱਖ ਕੌਮ ਦੇ ਨਾਂਅ ਭੇਜਿਆ ਹੈ।ਵਕੀਲ ਇਮਾਨ ਸਿੰਘ ਖਾਰਾ ਨੇ ਭਾਈ ਜਗਤਾਰ ਸਿੰਘ ਤਾਰਾ ਦਾ ਸੰਦੇਸ਼ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀਆਂ ਸਮੁੱਚੀਆਂ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਇਕ ਮੰਚ ਉਪਰ ਇਕੱਠੀਆਂ ਹੋਣ ਤਾਂ ਜੋ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਪੰਜਾਬ ਦੀ ਧਰਤੀ ਉੱਪਰ ‘ਪੰਥਕ ਸਰਕਾਰ’ ਬਣ ਸਕੇ। ਉਨ੍ਹਾਂ ਅੱਗੇ ਕਿਹਾ ਹੈ ਕਿ ਪਿਛਲੇ ਸਮੇਂ ਵਿਚ ਆਪ ਨੇ ਦੇਖਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ‘ਖ਼ਾਲਸਾ ਵਹੀਰ’ ਪੰਜਾਬ ਦੀ ਧਰਤੀ ‘ਤੇ ਸ਼ੁਰੂ ਕੀਤੀ ਸੀ ਅਤੇ ਪੰਜਾਬ ਦੇ ਵਾਸੀਆਂ ਨੇ ਵੱਡਾ ਹੁੰਗਾਰਾ ਦਿੱਤਾ। ਉਨ੍ਹਾਂ ਨਸ਼ਿਆਂ ਦੇ ਕੋਹੜ ਦੇ ਖ਼ਿਲਾਫ਼ ਜੰਗ ਸ਼ੁਰੂ ਕੀਤੀ ਤਾਂ ਜਿਨ੍ਹਾਂ ਪਰਿਵਾਰਾਂ ਦੇ ਬੱਚੇ ਇਸ ਕਲਯੁਗ ਦੇ ਵਿਚ ਨਸ਼ਿਆਂ ਦੀ ਦਲਦਲ ਵਿਚ ਫਸ ਚੁਕੇ ਹਨ, ਉਨਾਂ ਪਰਿਵਾਰਾਂ ਨੂੰ ਇਕ ਉਮੀਦ ਜਾਗੀ ਸੀ। ਉਨ੍ਹਾਂ ਕਿਹਾ ਕਿ ਹੁਣ ਇਕ ਮੰਚ ਉਤੇ ਇਕੱਠੇ ਹੋ ਕੇ ਪੰਜਾਬ ਦੇ ਹੱਕ-ਹਕੂਕਾਂ ਦੀ ਗੱਲ ਕਰੀਏ ਤਾਂ ਜੋ ਸਾਡੇ ਬੰਦੀ ਸਿੰਘਾਂ ਦੀ ਗੱਲ ਪੰਜਾਬ ਦੀ ਵਿਧਾਨ ਸਭਾ ਵਿਚ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ 16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ ’ਤੇ ਝੂਠ ਬੋਲ ਰਹੀ ‘ਆਪ’ ਸਰਕਾਰ-ਢਿੱਲੋਂ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸ਼ੁਵਮ ਸ਼ਰਮਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Ad Position 24