13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਜਾਬ ਸਰਕਾਰ ਨੇ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿਚ ਤੇਜ਼ੀ ਲਿਆਂਦੀ

Ad Position 21
No active advertisement
ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ ਅਗਵਾਈ ਅਤੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਿਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿਚ ਮਹੀਨਾਵਾਰ ਖਪਤ ਲਈ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇੱਕ ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਭੋਜਨ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਦਕਿ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੂਬੇ ਭਰ ਵਿਚ ਵੰਡ ਨੈੱਟਵਰਕ ਦੀ ਨਿਗਰਾਨੀ ਕਰਦਾ ਹੈ।ਹੁਣ ਤੱਕ ਵੰਡੀਆਂ ਗਈਆਂ 21.29 ਲੱਖ ਰਾਸ਼ਨ ਕਿੱਟਾਂ ਵਿਚੋਂ ਲੁਧਿਆਣਾ 229555 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 156402 ਨਾਲ ਦੂਜੇ ਸਥਾਨ ’ਤੇ, ਸੰਗਰੂਰ 136430 ਕਿੱਟਾਂ ਨਾਲ ਤੀਜੇ ਸਥਾਨ ’ਤੇ, ਫ਼ਾਜ਼ਿਲਕਾ 121647 ਨਾਲ ਚੌਥੇ ਸਥਾਨ ’ਤੇ ਹੈ, ਜਦੋਂ ਕਿ ਸਰਹੱਦੀ ਜ਼ਿਲ੍ਹਾ ਤਰਨ ਤਾਰਨ 121589 ਰਾਸ਼ਨ ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ ’ਤੇ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ 118579 ਰਾਸ਼ਨ ਕਿੱਟਾਂ, ਬਠਿੰਡਾ ਵਿਚ 114105, ਸ੍ਰੀ ਮੁਕਤਸਰ ਸਾਹਿਬ ਵਿਚ 109045, ਜਲੰਧਰ ਵਿਚ 105379, ਹੁਸ਼ਿਆਰਪੁਰ ਵਿਚ 86710, ਮਾਨਸਾ ਵਿਚ 80591ਕਿੱਟਾਂ, ਗੁਰਦਾਸਪੁਰ ਵਿਚ 80344, ਫ਼ਿਰੋਜ਼ਪੁਰ ਵਿਚ 78404, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 71238 ਕਿੱਟਾਂ, ਫ਼ਤਿਹਗੜ੍ਹ ਸਾਹਿਬ ਵਿਚ 71097, ਮੋਗਾ ਵਿਚ 69210, ਕਪੂਰਥਲਾ ਵਿਚ 68627, ਫ਼ਰੀਦਕੋਟ ਵਿਚ 60937, ਬਰਨਾਲਾ ਵਿਚ 59667, ਪਠਾਨਕੋਟ ਵਿਚ 58737, ਰੂਪਨਗਰ ਵਿਚ 50906, ਮਲੇਰਕੋਟਲਾ ਵਿਚ 40988 ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ 38838 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਾਹਗਾ-ਅਟਾਰੀ ਸਰਹੱਦ ਦੇ ਆਰ-ਪਾਰ ਇਸ ਵਾਰ ਵੀ ਜਗਾਈਆਂ ਜਾਣਗੀਆਂ ਮੋਮਬੱਤੀਆਂ ਅਗਲੀ ਖ਼ਬਰ ਪਾਕਿ ਰਾਸ਼ਟਰਪਤੀ ਵਲੋਂ ਟਰੰਪ ਨੂੰ ਪੱਤਰ, ਅਮਰੀਕਾ ਨਾਲ ਢਾਂਚਾਗਤ ਸ਼ਮੂਲੀਅਤ ਦੀ ਕੀਤੀ ਮੰਗ
Ad Position 24