ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕਾਂਗਰਸ, ਭਾਜਪਾ ਤੇ ਅਕਾਲੀ ਦਲ (ਬ) ਨੇ ਮੁੱਖ ਮੰਤਰੀ ਨੂੰ ਘੇਰਨ ਲਈ ਟੀਮ ‘ਏ’,‘ਬੀ’, ‘ਸੀ’ ਬਣਾ ਲਈ-ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਦਾ ਆਪਣਾ ਮਾਮਲਾ ਹੈ ਪਰ ਇਹ ਪਾਰਟੀ ਦੀ ਦਿਸ਼ਾਹੀਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸੀ ਆਗੂ ਇਹ ਸਮਝਾ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਦੇ ਅੰਦਰ ਕੀ ਹੋ ਰਿਹਾ ਹੈ, ਜਦੋਂਕਿ ਭਾਰਤੀ ਜਨਤਾ ਪਾਰਟੀ ਆਗੂ ਕਾਂਗਰਸ ਦੇ ਮਾਮਲਿਆਂ ’ਤੇ ਬੋਲ ਰਹੇ ਹਨ।ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਦੋਵੇਂ ਪਾਰਟੀਆਂ ਪੂਰੇ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।ਉਨ੍ਹਾਂ ਤਨਜ਼ ਕੱਸਦੇ ਹੋਏ ਕਿਹਾ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਅਸਲ ਵਿਚ ਟੀਮ ‘ਏ’ (ਅਕਾਲੀ ਦਲ), ‘ਬੀ’ (ਭਾਰਤੀ ਜਨਤਾ ਪਾਰਟੀ), ‘ਸੀ’ (ਕਾਂਗਰਸ)’ ਬਣ ਕੇ ਹਨ, ਜਿਨ੍ਹਾਂ ਦਾ ਇਕੋ ਇਕ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਣਾ ਹੈ।ਬਲਤੇਜ ਪੰਨੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਸਲ ’ਚ ‘ਕਾਂਗਰਸ ਵਿੰਗ’ ਬਣ ਕੇ ਰਹਿ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ‘ਸਿਟ’ ਦੀ ਕਾਰਵਾਈ ਨਿਰਪੱਖ ਜਾਂਚ ਦੀ ਬਜਾਇ ਰਾਜਨੀਤਿਕ ਦਬਾਅ ਦਾ ਸਾਧਨ ਬਣ ਰਹੀ-ਵਿਜੈ ਸਾਂਪਲਾ ਅਗਲੀ ਖ਼ਬਰ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਨਸ਼ਾ ਤਸਕਰੀ ਮਾਮਲੇ ’ਚ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ
Ad Position 24
No active advertisement