ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਪੇਨ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਢਾਂਚੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-07-2026

ਤਰਨ ਤਾਰਨ, 5 ਜੁਲਾਈ (ਹਰਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਭਾਈ ਜਗਤਾਰ ਸਿੰਘ ਮਾਹਲ ਦੀ ਅਗਵਾਈ ਹੇਠ ਸਪੇਨ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਅਤੇ ਸੰਗਠਨ ਨੂੰ ਵਿਸਥਾਰ ਦੇਣ ਲਈ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ। ਨਵੀਂ ਟੀਮ ਵਿਚ ਭਾਈ ਦਵਿੰਦਰ ਸਿੰਘ ਮੱਲ੍ਹੀ ਨੂੰ ਪ੍ਰਧਾਨ, ਭਾਈ ਸੁਰਿੰਦਰ ਸਿੰਘ ਧਨੋਆ ਨੂੰ ਜਨਰਲ ਸਕੱਤਰ, ਭਾਈ ਮਨਜੀਤ ਸਿੰਘ ਨੂੰ ਮੀਤ ਸਕੱਤਰ, ਭਾਈ ਜਸਬੀਰ ਸਿੰਘ ਢਿੱਲੋਂ ਨੂੰ ਮੁੱਖ ਬੁਲਾਰਾ ਅਤੇ ਗੁਰਪ੍ਰੀਤ ਸਿੰਘ ਪੱਡਾ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਭਾਈ ਜਗਤਾਰ ਸਿੰਘ ਮਾਹਲ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦਾ ਪੰਜਾਬੀ ਭਾਈਚਾਰਾ ਹਮੇਸ਼ਾਂ ਪੰਥ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਜਾਗਰੂਕ ਰਿਹਾ ਹੈ। ਸਪੇਨ ਵਿਚ ਬਣਾਈ ਗਈ ਇਹ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਅਤੇ ਉਦੇਸ਼ਾਂ ਨੂੰ ਹਰ ਸ਼ਹਿਰ ਤੱਕ ਪਹੁੰਚਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਨਾਲ ਸੰਬੰਧਿਤ ਮੁੱਦਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵਾਲੀ ਲੀਡਰਸ਼ਿਪ ਦੀ ਲੋੜ-ਸ਼ਮਸ਼ੇਰ ਸਿੰਘ ਦੂਲੋ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ
Ad Position 24
No active advertisement