ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰਦੁਆਰਾ ਟਾਹਲੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਖ਼ਾਲਸਾਈ ਜਾਹੋ ਜਲਾਲ ਨਾਲ ਸੰਪਨ

Ad Position 21
No active advertisement
ਅਜੀਤ ਡੈਸਕ 06-07-2026

ਕਾਲਾ ਸੰਘਿਆਂ, 5 ਜੁਲਾਈ (ਬਲਜੀਤ ਸਿੰਘ ਸੰਘਾ)-ਜਬਰ ਜੁਲਮ ਖ਼ਿਲਾਫ਼ ਲੜਨ ਦੀ ਜਾਚ ਦੱਸਣ ਵਾਲੇ ਮੀਰੀ -ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਰਮਨੀਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰਖਾਨਪੁਰ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਘਰ ਦੇ ਲੰਬਾ ਸਮਾਂ ਮੁੱਖ ਸੇਵਾਦਾਰ ਰਹੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਦੀ ਮਿੱਠੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਖ਼ਾਲਸਾਈ ਜਾਹੋ ਜਲਾਲ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ| ਸਵੇਰੇ 23 ਅਖੰਡ ਪਾਠਾਂ ਦੀ ਲੜੀ ਦੇ ਭੋਗਾਂ ਤੋਂ ਉਪਰੰਤ ਵੱਡੇ ਪੰਡਾਲ ਵਿਚ ਸਜਾਏ ਗਏ ਦੀਵਾਨ ਦੌਰਾਨ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਸਮੇਤ ਗਿਆਨੀ ਸੁਰਿੰਦਰ ਸਿੰਘ ਟਾਹਲੀ ਸਾਹਿਬ, ਗਿਆਨੀ ਕੰਵਲਪ੍ਰੀਤ ਸਿੰਘ, ਗਿਆਨੀ ਕਰਮ ਸਿੰਘ ਨੂਰਪੂਰੀ, ਕਥਾਵਾਚਕ ਭਾਈ ਮਨਜਿੰਦਰ ਸਿੰਘ ਦਿਆਲਪੁਰ, ਗਿਆਨੀ ਹਰਕੋਮਲਪ੍ਰੀਤ ਸਿੰਘ ਗੁਰਦੁਆਰਾ ਮੱਲ ਅਖਾੜਾ, ਗਿਆਨੀ ਜਸਵੀਰ ਸਿੰਘ ਕੋਹਾਲਾ, ਗਿਆਨੀ ਦਿਲਬਾਗ ਸਿੰਘ, ਗਿਆਨੀ ਗੁਰਸਿਮਰਨ ਸਿੰਘ ਭੇਂਟਾਂ, ਦੇ ਕੀਰਤਨੀ ਜਥਿਆਂ ਤੇ ਢਾਡੀ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਢਾਡੀ ਬੀਬੀ ਜਸਵੀਰ ਕੌਰ ਜੱਸ, ਢਾਡੀ ਜਥਾ ਭਾਈ ਅੰਮਿ੍ਤਪਾਲ ਸਿੰਘ ਨੱਥੂ ਚਾਹਲ ਵਾਲੇ, ਢਾਡੀ ਬੀਬੀ ਬਲਵਿੰਦਰ ਕੌਰ ਖਹਿਰਾ, ਢਾਡੀ ਭਾਈ ਜਰਨੈਲ ਸਿੰਘ ਨਿੱਧੜਕ ਅਤੇ ਕਵੀਸ਼ਰ ਮਨਜੀਤ ਸਿੰਘ ਲੋਪੋਕੇ, ਕਵੀਸ਼ਰ ਭਾਈ ਅਵਤਾਰ ਸਿੰਘ ਦੁਲੋਵਾਲ, ਭਾਈ ਹੀਰਾ ਸਿੰਘ ਉੱਚਾ, ਕਾਕਾ ਗੁਰਸ਼ਾਨ ਸਿੰਘ ਦੇ ਜਥਿਆਂ ਵਲੋਂ ਗੁਰ ਇਤਿਹਾਸ ਤੇ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ਼ ਜੋੜਿਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਹਾਜ਼ਰ ਸੰਗਤਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਪ੍ਰਾਣੀ ਨੂੰ ਜਿਥੇ ਬੂਟੇ ਲਗਾਉਣੇ ਚਾਹੀਦੇ ਹਨ, ਉਥੇ ਹੀ ਜ਼ਿੰਮੇਵਾਰੀ ਨਾਲ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ | ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਮਨੁੱਖੀ ਜੀਵਨ ਨੂੰ ਗੁਰਬਾਣੀ ਅਨੁਸਾਰ ਜਿਊਣ ਦਾ ਸੁਨੇਹਾ ਦਿੰਦਿਆਂ ਗੁਰੂ ਵਾਲੇ ਬਣਨ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਅੰਮਿ੍ਤ ਸੰਚਾਰ ਦੌਰਾਨ 27 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ| ਮੰਚ ਸੰਚਾਲਕ ਦੀ ਸੇਵਾ ਸਿੱਖ ਚਿੰਤਕ ਤੇ ਵਿਦਵਾਨ ਭਾਈ ਗਿਆਨੀ ਭਗਵਾਨ ਸਿੰਘ ਜੌਹਲ, ਭਾਈ ਗੁਰਦੀਪ ਸਿੰਘ ਕਾਨਪੁਰੀ ਅਤੇ ਭਾਈ ਜਤਿੰਦਰ ਸਿੰਘ ਵਲੋਂ ਸਾਂਝੇ ਤੌਰ ’ਤੇ ਬਾਖ਼ੂਬੀ ਨਿਭਾਈ ਗਈ। ਸਮਾਗਮ ਵਿਚ ਕਾਰ ਸੇਵਾ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਉਦਾਸੀ ਸੰਪਰਦਾਵਾਂ ਤੇ ਸਮੂਹ ਧਾਰਮਿਕ ਅਤੇ ਰਾਜਨੀਤਕ ਆਗੂਆਂ ਸਮੇਤ ਬਾਬਾ ਗੁਰਮੇਜ ਸਿੰਘ ਬਿੱਲੀ ਵੜੈਚ, ਬਾਬਾ ਅਮਰੀਕ ਸਿੰਘ ਖੁਖਰੈਣ, ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਸੁਖਜੀਤ ਸਿੰਘ ਸ਼ੰਟੀ ਸੀਚੇਵਾਲ, ਬਾਬਾ ਸ਼ਿੰਦਾ ਸਿੰਘ ਭਿਖੀਵਿੰਡ, ਬਾਬਾ ਬਲਵੀਰ ਸਿੰਘ ਰਾਜਸਥਾਨੀ, ਜਥੇਦਾਰ ਇੰਦਰ ਸਿੰਘ ਖੀਰਾਂਵਾਲੀ, ਬਾਬਾ ਬਲਦੇਵ ਕਿ੍ਸ਼ਨ ਗਿੱਲਾਂ ਵਾਲੇ, ਬਾਬਾ ਸਤਨਾਮ ਸਿੰਘ ਤਰਨਾ ਦਲ, ਬਾਬਾ ਵਰਿਆਮ ਸਿੰਘ, ਬਾਬਾ ਭਗਵਾਨ ਸਿੰਘ ਮੋਠਾਂਵਾਲਾ, ਬਾਬਾ ਸੁਲੱਖਣ ਸਿੰਘ ਘੁੱਗਬੇਟ, ਵੈਦ ਸੰਤ ਬਲਵਿੰਦਰ ਸਿੰਘ ਖਡੂਰ ਸਾਹਿਬ, ਭਾਈ ਹਰਿੰਦਰਪਾਲ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਜੈ ਸਿੰਘ ਮਹਿਮਦਵਾਲ ਵਾਲੇ, ਬਾਬਾ ਰੱਬ ਜੀ, ਬਾਬਾ ਸੁੱਖਾ ਸਿੰਘ ਲੰਗਰਾਂ ਵਾਲੇ ਸਮੇਤ ਹੋਰ ਮਹਾਂਪੁਰਖਾਂ ਸਟੇਜ ’ਤੇ ਸੁਸ਼ੋਭਿਤ ਰਹੇ| ਨਿਰਮਲ ਕੁਟੀਆ ਸੀਚੇਵਾਲ ਵਲੋਂ ਬਾਬਾ ਸੁਖਜੀਤ ਸਿੰਘ ਸ਼ੰਟੀ ਤੇ ਹੋਰ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ| ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਅਤੇ ਸੜਕਾਂ ’ਤੇ ਸੰਗਤਾਂ ਲਈ ਛਬੀਲਾਂ, ਜੂਸ ਦੇ ਲੰਗਰ ਅਤੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਹੜੇ ਮੂੰਹ ਨਾਲ ਏਕਤਾ ਦੇ ਮਤੇ ਪੜ੍ਹ ਰਹੇ-ਰਵੀਇੰਦਰ ਸਿੰਘ ਅਗਲੀ ਖ਼ਬਰ ਪਿੰਡ ਚੱਕ ਹਕੀਮ ਵਿਖੇ ਸਿਰ ’ਚ ਸੱਟ ਮਾਰ ਕੇ ਪਤਨੀ ਦੀ ਹੱਤਿਆ
Ad Position 24
No active advertisement