ਜਲੰਧਰ 5 ਜੁਲਾਈ (ਜਸਪਾਲ ਸਿੰਘ)-ਸਿੱਖ ਪੰਥ ਦੇ ਪ੍ਰਮੁੱਖ ਧਾਰਮਿਕ ਆਗੂਆਂ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੰਤ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਸੰਤ ਬਾਬਾ ਭੋਲਾ ਸਿੰਘ ਅਤੇ ਸੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਨੇ ਕਿਹਾ ਹੈ ਕਿ ਗੁਰੂ-ਘਰਾਂ ਅਤੇ ਤਖ਼ਤਾਂ ਦੇ ਧਾਰਮਿਕ ਪ੍ਰਬੰਧ ਵਿਚ ਕਿਸੇ ਵੀ ਤਰਾਂ ਦੀ ਸਰਕਾਰੀ ਦਖਲ ਅੰਦਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਸਮੁੱਚੇ ਖ਼ਾਲਸਾ ਪੰਥ ਦੀ ਸਾਂਝੀ ਧਾਰਮਿਕ ਵਿਰਾਸਤ ਹੈ ਅਤੇ ਭਾਰਤ ਦੇ ਸੰਵਿਧਾਨ ਦੇ ਆਰਟੀਕਲ 25 ਅਤੇ 26 ਹਰ ਧਰਮ ਨੂੰ ਆਪਣੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਦੇ ਪ੍ਰਬੰਧ ਸੁਤੰਤਰ ਤੌਰ ਤੇ ਕਰਨ ਦਾ ਅਧਿਕਾਰ ਦਿੰਦੇ ਹਨ। ਇਸ ਲਈ ਸਰਕਾਰ ਵਲੋਂ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧ ਵਿਚ ਦਖਲ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹਨ।ਉਨ੍ਹਾਂਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮਰਯਾਦਾ, ਰਵਾਇਤਾਂ ਅਤੇ ਪੰਥਕ ਖ਼ੁਦਮਖਤਿਆਰੀ ਦਾ ਪੂਰਾ ਸਤਿਕਾਰ ਕੀਤਾ ਜਾਵੇ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਾਬਾ ਬੇਦੀ
ਅਜੀਤ ਡੈਸਕ
06-07-2026