ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮਹਿਲਾ ਕਾਂਗਰਸ 20 ਜੁਲਾਈ ਤੋਂ ਕੇਂਦਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ-ਅਲਕਾ ਲਾਂਬਾ

Ad Position 21
No active advertisement
ਅਜੀਤ ਡੈਸਕ 06-07-2026

ਹੈਦਰਾਬਾਦ, 5 ਜੁਲਾਈ (ਯੂ.ਐਨ.ਆਈ.)-ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਮਹਿਲਾ ਕਾਂਗਰਸ 20 ਜੁਲਾਈ ਤੋਂ ਅਗਸਤ ਤੱਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ, ਇਸ ਵਿੱਚ ਉਸ ’ਤੇ ‘ਮਹਿਲਾ ਵਿਰੋਧੀ’ ਹੋਣ ਦਾ ਦੋਸ਼ ਲਗਾਇਆ ਜਾਵੇਗਾ ਤੇ ਓ.ਬੀ.ਸੀ. ਲਈ ਪ੍ਰਬੰਧਾਂ ਵਾਲੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ । ਇੱਥੇ ਗਾਂਧੀ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲਾਂਬਾ ਨੇ ਕਿਹਾ ਕਿ ਮਹਿਲਾ ਕਾਂਗਰਸ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਤੇਲੰਗਾਨਾ ਦੇ 19 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਔਰਤਾਂ ਰਾਜ ਵਿੱਚ ਕਾਂਗਰਸ ਸਰਕਾਰ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਹਨ। ਉਸਨੇ ਤੇਲੰਗਾਨਾ ਸਰਕਾਰ ਦਾ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ। ਉਸਨੇ ਕਿਹਾ ਕਿ 1.16 ਲੱਖ ਤੋਂ ਵੱਧ ਮਹਿਲਾ ਨੇਤਾਵਾਂ ਨੇ ਮਹਿਲਾ ਕਾਂਗਰਸ ਮੈਂਬਰਾਂ ਵਜੋਂ ਨਾਮ ਦਰਜ ਕਰਵਾਇਆ ਹੈ ਅਤੇ ਐਲਾਨ ਕੀਤਾ ਕਿ ਸਤੰਬਰ ਵਿਚ ਮਹਿਲਾ ਨੇਤਾਵਾਂ ਲਈ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਏ ਜਾਣਗੇ। ਲਾਂਬਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ 25 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਸਨੇ ਨਾਰੀ ਸ਼ਕਤੀ ਵੰਦਨ (33 ਫੀਸਦੀ ਮਹਿਲਾ ਰਾਖਵਾਂਕਰਨ) ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਵਿੱਚ ਓਬੀਸੀ ਔਰਤਾਂ ਲਈ ਰਾਖਵਾਂਕਰਨ ਸ਼ਾਮਿਲ ਹੋਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਪੱਤਰ ਜਾਰੀ ਕਰਕੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਤੇ ਅਕਾਲੀ ਲੀਡਰਸ਼ਿਪ ਦੀ ਕੀਤੀ ਸਖ਼ਤ ਆਲੋਚਨਾ... ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਾਬਾ ਬੇਦੀ
Ad Position 24
No active advertisement