ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਪੱਤਰ ਜਾਰੀ ਕਰਕੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਤੇ ਅਕਾਲੀ ਲੀਡਰਸ਼ਿਪ ਦੀ ਕੀਤੀ ਸਖ਼ਤ ਆਲੋਚਨਾ

Ad Position 21
No active advertisement
ਅਜੀਤ ਡੈਸਕ 06-07-2026

ਕਿਹਾ, ਸਿੱਖ ਪੰਥ ਲਈ ਅਸਲ ਚਿੰਤਾ ਉਨ੍ਹਾਂ ਲੋਕਾਂ ਦੀ ਹੈ ਜੋ ਸਿੱਖੀ ਦਾ ਮਖੌਟਾ ਪਾ ਕੇ ਸਿੱਖਾਂ ਦੇ ਅੰਦਰ ਬੈਠੇ ਹਨ
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਵਿਰੁੱਧ ਅਤੇ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ ਸੱਦੇ ਪੰਥਕ ਇਕੱਠ ਦੌਰਾਨ ਗਰਮ ਖਿਆਲੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਮੀਡੀਆ ਕਰਮੀਆਂ ਨੂੰ ਇਕ ਚਾਰ ਸਫ਼ੇ ਦਾ ਪੈਂਫਲਿਟ ਨੁਮਾ ਪੱਤਰ ਵੰਡਿਆ ਗਿਆ। ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਵਧਾਵਾ ਸਿੰਘ ਵਲੋਂ ਜਾਰੀ ਇਸ ਪੱਤਰ ਵਿਚ ਕਿਹਾ ਗਿਆ ਕਿ ਪੰਥ ਵਿਰੋਧੀ ਤਾਕਤਾਂ ਤਾਂ ਸਿੱਖੀ ਦੇ ਅਰੰਭ ਤੋਂ ਹੀ ਸਿੱਖੀ ਸਿਧਾਂਤਾਂ ਅਤੇ ਪ੍ਰਭੁਸਤਾ-ਸੰਪੰਨ ਅਕਾਲ ਤਖ਼ਤ ਸਾਹਿਬ ਦੀਆਂ ਵਿਰੋਧੀ ਰਹੀਆਂ ਹਨ, ਜਿਸ ਤਰ੍ਹਾਂ ਪਹਿਲਾਂ ਕਾਂਗਰਸ ਸਰਕਾਰ ਨੇ ਅਕਾਲ ਤਖ਼ਤ ਸਾਹਿਬ ‘ਤੇ ਸਿੱਧੇ ਅਤੇ ਸਿਧਾਂਤਕ ਹਮਲੇ ਕੀਤੇ, ਹੁਣ ਭਾਜਪਾ ਅਤੇ ਆਮ ਆਦਮੀ ਪਾਰਟੀ ਵੀ ਇਹੀ ਕਰ ਰਹੀਆਂ ਹਨ। ਉਨ੍ਹਾਂ ਲਿਖਿਆ ਕਿ ਸਿੱਖ ਪੰਥ ਲਈ ਅਸਲ ਚਿੰਤਾ ਉਨ੍ਹਾਂ ਲੋਕਾਂ ਦੀ ਹੈ, ਜੋ ਸਿੱਖੀ ਦਾ ਮਖੌਟਾ ਪਾ ਕੇ ਸਿੱਖਾਂ ਦੇ ਅੰਦਰ ਬੈਠੇ ਹਨ ਅਤੇ ਸਿੱਖਾਂ ਦੇ ਅਹਿਮ ਅਤੇ ਪਵਿੱਤਰ ਅਸਥਾਨਾਂ ‘ਤੇ ਕਾਬਜ਼ ਹੋ ਕੇ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰ ਰਹੇ ਹਨ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਤਿੰਨ ਧਿਰਾਂ ਮੌਜੂਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਸ਼ਾਮਿਲ ਹਨ। ਭਾਈ ਵਧਾਵਾ ਸਿੰਘ ਨੇ ਲਿਖਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਮੂਲ ਫ਼ਰਜ਼ ਸਿੱਖੀ ਸਿਧਾਂਤਾਂ ਦੀ ਪਹਿਰੇਦਾਰੀ ਅਤੇ ਗੁਰੂ ਗ੍ਰੰਥ-ਗੁਰੂ ਪੰਥ ਦੀ ਸਰਬਉੱਚਤਾ ਬਹਾਲ ਰੱਖਣਾ ਹੈ ਪਰ ਪਿਛਲੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰਾਂ ਨੇ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਢਾਹ ਲਗਾਈ ਹੈ। ਉਨ੍ਹਾਂ ਕਿਹਾ ਕਿ ਅੱਜ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ, ਤਿੰਨੇ ਸਿੱਖ ਸਿਧਾਂਤਾਂ ਦੇ ਉਲਟ ਚੱਲ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਗੰਭੀਰ ਅਪਰਾਧਾਂ ਲਈ 30 ਦਿਨ ਤੱਕ ਹਿਰਾਸਤ ’ਚ ਰਹਿਣ ਵਾਲੇ ਮੰਤਰੀਆਂ ਨੂੰ ਹਟਾਉਣ ਵਾਲੇ ਬਿੱਲ ਦਾ ਸਖ਼ਤ ਵਿਰੋਧ ਕਰਾਂਗੇ-ਕਾ... ਅਗਲੀ ਖ਼ਬਰ ਮਹਿਲਾ ਕਾਂਗਰਸ 20 ਜੁਲਾਈ ਤੋਂ ਕੇਂਦਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ-ਅਲਕਾ ਲਾਂਬਾ
Ad Position 24
No active advertisement