ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)-ਕਾਂਗਰਸ ਪਾਰਟੀ ’ਚ ਚੱਲ ਰਹੇ ਅੰਦਰੂਨੀ ਵਿਵਾਦਾਂ ਨੂੰ ਲੈ ਕੇ ਤਿੱਖਾ ਨਿਸ਼ਾਨਾ ਸਾਧਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਦੋਸ਼ ਲਗਾਇਆ ਕਿ ਕਾਂਗਰਸ ਇਸ ਸਮੇਂ ਲੋਕਾਂ ਦੇ ਮੁੱਦਿਆਂ ਦੀ ਬਜਾਇ ਕੁਰਸੀ ਦੀ ਸਿਆਸਤ ਅਤੇ ਅੰਦਰੂਨੀ ਖਿੱਚੋਤਾਣ ’ਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ, ਨਸ਼ਾਖੋਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗ ਅਤੇ ਕਾਨੂੰਨ-ਵਿਵਸਥਾ ਵਰਗੇ ਗੰਭੀਰ ਮੁੱਦਿਆਂ ਦੇ ਹੱਲ ਦੀ ਉਮੀਦ ਕਰ ਰਹੇ ਹਨ ਪਰ ਕਾਂਗਰਸ ਦੇ ਆਗੂਆਂ ਦਾ ਧਿਆਨ ਇਨ੍ਹਾਂ ਮੁੱਦਿਆਂ ਦੀ ਬਜਾਇ ਆਪਸੀ ਖਿੱਚੋਤਾਣ ਅਤੇ ਅਹੁਦਿਆਂ ਦੀ ਦੌੜ ’ਤੇ ਕੇਂਦ੍ਰਿਤ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਕਾਂਗਰਸ ਪਾਰਟੀ ਨੂੰ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਸੀ ਪਰ ਉਹ ਆਪਣੇ ਅੰਦਰੂਨੀ ਵਿਵਾਦਾਂ ਵਿਚ ਹੀ ਫ਼ਸੀ ਹੋਈ ਹੈ।
ਲੋਕਾਂ ਦੇ ਮੁੱਦੇ ਛੱਡ ਕੁਰਸੀ ਦੀ ਲੜਾਈ ’ਚ ਰੁੱਝੇ ਕਾਂਗਰਸੀ ਆਗੂ-ਬੱਲੀਏਵਾਲ
ਅਜੀਤ ਡੈਸਕ
06-07-2026