05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਹਨੀ ਜੋਸ਼ੀ ਦੀ ਅਗਵਾਈ ਵਿਚ ਯੂਥ ਵਰਕਰਾਂ ਨੇ ਕੀਤਾ ਸ਼ੁਭਮ ਸ਼ਰਮਾ ਦਾ ਜ਼ੋਰਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 06-07-2026

ਜਲੰਧਰ, 5 ਜੁਲਾਈ (ਪਵਨ ਖਰਬੰਦਾ)-ਪੰਜਾਬ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਵਲੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਦਾ ਜਲੰਧਰ ਦੇ ਰਾਮਾ ਮੰਡੀ ਚੌਂਕ ਵਿਖੇ ਪਹੁੰਚਣ ’ਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਸਕੱਤਰ ਹਨੀ ਜੋਸ਼ੀ ਦੀ ਅਗਵਾਈ ਵਿੱਚ ਸੈਂਕੜੇ ਯੂਥ ਵਰਕਰਾਂ ਵਲੋਂ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਯੂਥ ਆਗੂ ਹਨੀ ਜੋਸ਼ੀ ਨੇ ਕਿਹਾ ਕਿ ਸ਼ੁਭਮ ਸ਼ਰਮਾ ਦੀ ਅਗਵਾਈ ਵਿਚ +ਪੰਜਾਬ ਯੂਥ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਯੂਥ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਸੰਗਠਨ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤਕ ਮਜ਼ਬੂਤ ਬਣਾਉਣ ਲਈ ਸਾਰੇ ਵਰਕਰ ਪੂਰੀ ਤਰ੍ਹਾਂ ਈਮਾਨਦਾਰੀ ਨਾਲ ਕੰਮ ਕਰਨਗੇ। ਯੂਥ ਆਗੂ ਹਨੀ ਜੋਸ਼ੀ ਨੇ ਭਰੋਸਾ ਪ੍ਰਗਟਾਇਆ ਕਿ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਯੂਥ ਕਾਂਗਰਸ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਲੋਕਹਿੱਤ ਦੇ ਮੁੱਦਿਆਂ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।ਉਨ੍ਹਾਂ ਕਿਹਾ ਕਿ ਲੋਕ ਅਤੇ ਸੂਬੇ ਦਾ ਨੌਜਵਾਨ ਵਰਗ +ਪੰਜਾਬ ਦੀ ਆਪ ਸਰਕਾਰ ਦੀਆਂ ਮਾੜੀਆਂ ਕਾਰਗੁਜਾਰੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕਿਆ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੌਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਯੂਥ ਕਾਂਗਰਸ ਦੇ ਆਗੂਆਂ, ਵਰਕਰਾਂ ਤੇ +ਪੰਜਾਬ ਦੇ ਨੌਜਵਾਨਾਂ ਦਾ ਬਹੁਤ ਵੱਡਾ ਹੱਥ ਹੋਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ੁਭਮ ਸ਼ਰਮਾ,ਕਰਨਵੀਰ ਢਿੱਲੋਂ,ਰਣਦੀਪ, ਲੱਕੀ, ਪਰਮਵੀਰ, ਸੌਰਵ ਉੱਪਲ, ਹਰਮੀਤ ਮਾਨ, ਸੁੱਖਾ ਸ਼ੇਰਗਿੱਲ, ਹਿੰਮਤ ਸੰਘਾ, ਦਵਿੰਦਰ ਬਿਲਗਾ,ਹਨੀ ਸ਼ਾਮਪੁਰ, ਰਣਜੀਤ ਰੰਧਾਵਾ,ਰਾਘਵ ਜੈਨ,ਲਕਸ਼ੇ ਕਪਿਲਾ, ਗੁੱਡੂ, ਸੁਮਨਪ੍ਰੀਤ ਸਿੰਘ, ਮਨਵੀਰ ਸੰਘਾ, ਸਾਜਨ ਅਰੋੜਾ ਤੇ ਰਵਿੰਦਰ ਆਦਿ ਵੱਡੀ ਗਿਣਤੀ ਵਿਚ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿੱਖ ਨੌਜਵਾਨ ਸਭਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਘਾਟ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਨਿਰਮਲ ਕੁਟੀਆ ਜੋਹਲਾਂ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ
Ad Position 24
No active advertisement