ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)-ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਅਗਲੇ ਦਿਨਾਂ ‘ਚ ਵੀ ਇਨ੍ਹਾਂ ਦੋਵੇਂ ਸੂਬਿਆਂ ਅਤੇ ਸਾਂਝੀ ਰਾਜਧਾਨੀ ਦੇ ਬਹੁਤ ਸਾਰੇ ਇਲਾਕਿਆਂ ‘ਚ ਭਾਰੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਲੰਘੇ ਘੰਟਿਆਂ ‘ਚ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਮੁਹਾਲੀ, ਪਠਾਨਕੋਟ ਅਤੇ ਹਰਿਆਣਾ ਦੇ ਹਿਸਾਰ, ਕਰਨਾਲ, ਗੁੜਗਾਓਂ, ਜੀਂਦ, ਕਰਨਾਲ ਸਮੇਤ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਬਹੁਤ ਸਾਰੇ ਇਲਾਕਿਆਂ ‘ਚ 7 ਤੋਂ 9 ਜੁਲਾਈ ਤੱਕ ਭਾਰੀ ਬਰਸਾਤ ਹੋ ਸਕਦੀ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਗਲੇ ਦਿਨਾਂ ’ਚ ਪਵੇਗਾ ਭਾਰੀ ਮੀਂਹ
ਅਜੀਤ ਡੈਸਕ
07-07-2026