ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਕੀਲਾਂ ਵਲੋਂ ਅੱਜ ਤੋਂ ਅਦਾਲਤੀ ਕੰਮਕਾਜ ਠੱਪ, ਵਕੀਲ ਜਾਣਗੇ ਨੋ ਵਰਕ ’ਤੇ

Ad Position 21
No active advertisement
ਅਜੀਤ ਡੈਸਕ 07-07-2026

ਸੰਗਰੂਰ, 6 ਜੁਲਾਈ (ਧੀਰਜ ਪਸ਼ੌਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਬਾਰ ਐਸੋਸੀਏਸ਼ਨਾਂ ਨਾਲ ਸੰਬੰਧਿਤ ਵਕੀਲ 7 ਜੁਲਾਈ ਤੋਂ ਅਣਮਿਥੇ ਸਮੇਂ ਲਈ ਨੋ ਵਰਕ ’ਤੇ ਜਾਣਗੇ ਜਿਸ ਨਾਲ ਸਮੁੱਚੇ ਪੰਜਾਬ ਦੀਆਂ ਅਦਾਲਤਾਂ ਦਾ ਕੰਮ ਕਾਜ ਠੱਪ ਹੋ ਜਾਵੇਗਾ। ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਪੇਸ਼ ਆਉਣਾ ਸੁਭਾਵਿਕ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ, ਜਿਸ ਕਾਰਨ ਵਕੀਲ ਭਾਈਚਾਰੇ ਦੀ ਪੇਸ਼ੇਵਰ ਸੁਤੰਤਰਤਾ, ਸਨਮਾਨ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਬਾਰ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਮੌਜੂਦਾ ਪ੍ਰਣਾਲੀ ਨੂੰ ਤੁਰੰਤ ਰੱਦ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਲਾਗੂ ਕਰਨ, ਜਿਸ ਤਹਿਤ ਮੁਫ਼ਤ ਕਾਨੂੰਨੀ ਸਹਾਇਤਾ ਲਈ ਵਕੀਲਾਂ ਦੀ ਪੈਨਲਿੰਗ ਸੰਬੰਧਤ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਕੀਤੀ ਜਾਂਦੀ ਸੀ। ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ 3 ਜੁਲਾਈ ਨੂੰ ਸੰਗਰੂਰ ਵਿਖੇ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਹੋਈ ਸੀ, ਜਿਸ ਵਿਚ ਲਾਗੂ ਕੀਤੀ ਗਈ ਪ੍ਰਣਾਲੀ ਦਾ ਡਟ ਕੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤੀ ਦੀ ਮਹਾਨ ਵਿਚਾਰਧਾਰਾ ਦਾ ਨਾਂਅ ਸੀ ਸ਼ਿਆਮਾ ਪ੍ਰਸਾਦ ਮੁਖਰਜੀ-ਲਾਲਪੁਰਾ ਅਗਲੀ ਖ਼ਬਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਅਗਲੇ ਦਿਨਾਂ ’ਚ ਪਵੇਗਾ ਭਾਰੀ ਮੀਂਹ
Ad Position 24
No active advertisement