ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਵਲੋਂ 100 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇਥੇ 2 ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ, ਜਿਨ੍ਹਾਂ ਕੋਲੋਂ 13 ਕਿੱਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ ‘ਚ 100 ਕਰੋੜ ਤੋਂ ਵੀ ਵਧੇਰੇ ਦਸੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਤਸਕਰਾਂ ਦੀ ਸ਼ਨਾਖਤ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ ਜ਼ਿਲ੍ਹਾ ਤਰਨ ਤਾਰਨ ਹਾਲ ਪਿੰਡ ਖੈਰਾਂਬਾਦ ਕੰਬੋਜ ਅੰਮ੍ਰਿਤਸਰ, ਮੰਗਲ ਸਿੰਘ ਅਤੇ ਬਲਜੀਤ ਸਿੰਘ ਦੋਵੇਂ ਵਾਸੀ ਪਿੰਡ ਭੋਡੀਵਾਲਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ। ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਿਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਸੀ.ਆਈ ਦੀ ਟੀਮ ਮੁਤਾਬਕ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਅਕਾਸ਼ਦੀਪ ਸਿੰਘ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ‘ਤੇ ਆਧਾਰਤ ਇਕ ਹੋਰ ਕਾਰਵਾਈ ਕੀਤੀ। ਜਿਸ ਸੰਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 2 ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ। ਸੀ.ਆਈ. ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ ‘ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ ਜਿਸ ਵਿਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਸ਼੍ਰੇਣੀਆਂ ਦੇ ਦਾਖ਼ਲੇ ਲਈ ਆਖ਼ਰੀ ਤਰੀਕ 24 ਜੁਲਾਈ ਐਲਾਨੀ ਅਗਲੀ ਖ਼ਬਰ ਸਿੱਧੇ ਵਿਭਾਗੀ ਕੰਟਰੈਕਟ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਧਰਨਾ ਜਾਰੀ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement