ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੰਗਤ ਲਈ ਖੋਲ੍ਹਿਆ ਗਿਆ ਲਾਹੌਰ ’ਚ ਛੇਵੇਂ ਪਾਤਿਸ਼ਾਹ ਨਾਲ ਸੰਬੰਧਿਤ ਗੁਰਦੁਆਰਾ

Ad Position 21
No active advertisement
ਅਜੀਤ ਡੈਸਕ 07-07-2026

ਗੁਰਦੁਆਰੇ ਦੇ ਨਜ਼ਦੀਕ ਖੋਲ੍ਹਿਆ ਜਾਵੇਗਾ ਗੁਰਮੁਖੀ ਸਕੂਲ- ਗੁਲਾਬ ਸਿੰਘ
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਦੇ ਬਾਅਦ ਬੰਦ ਪਏ ਲਾਹੌਰ ਦੀ ਫ਼ਿਰੋਜ਼ਪੁਰ ਰੋਡ ਸਥਿਤ ਆਬਾਦੀ ਚੁੰਗੀ ਅਮਰ ਸਿੱਧੂ ਵਿਚਲੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਅੱਜ ਪਹਿਲੀ ਵਾਰ ਸੰਗਤ ਲਈ ਖੋਲ੍ਹਿਆ ਗਿਆ। ਗੁਰਦੁਆਰਾ ਡੇਹਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਣਜੀਤ ਸਿੰਘ ਦੁਆਰਾ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸੇਵਾ ਕਰਵਾਉਣ ਵਾਲੇ ਪਾਕਿਸਤਾਨ ਦੇ ਪਹਿਲੇ ਸਿੱਖ ਟ੍ਰੈਫਿਕ ਵਾਰਡਨ ਅਤੇ ਸਿੱਖ ਸੇਵਾ ਵੈੱਲਫੇਅਰ ਸੁਸਾਇਟੀ ਪਾਕਿਸਤਾਨ ਦੇ ਪ੍ਰਧਾਨ ਗੁਲਾਬ ਸਿੰਘ ਸ਼ਾਹੀਨ ਸਮੇਤ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਮਹੇਸ਼ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸਰਬਤ ਸਿੰਘ, ਗਿਆਨੀ ਮਨਜੀਤ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ, ਕੌਂਸਲਰ ਨੁਮਾਨ ਨਈਮ, ਅਖ਼ਤਰ ਖ਼ਾਨ ਨਿਆਜ਼ੀ, ਅਲੀ ਸ਼ੇਰ ਖ਼ਾਨ, ਰਾਣਾ ਅਖ਼ਤਰ ਆਦਿ ਹਾਜ਼ਰ ਸਨ। ਗੁਲਾਬ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਇਮਾਮ-ਬਾਰਗਾਹ ‘ਚ ਤਬਦੀਲ ਕੀਤਾ ਜਾ ਰਿਹਾ ਸੀ। ਜਦਕਿ ਹੁਣ ਪਾਕਿ ਸਿੱਖਾਂ ਵਲੋਂ ਗੁਰਦੁਆਰਾ ਸਾਹਿਬ ‘ਚ ਸ਼ੁਰੂਆਤੀ ਤੌਰ ‘ਤੇ ਨਿਸ਼ਾਨ ਸਾਹਿਬ ਸਥਾਪਿਤ ਕਰਕੇ ਖਸਤਾ ਹਾਲਤ ਇਮਾਰਤ ਦੀ ਨਵਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਜਲਦ ਹੀ ਗੁਰਮੁਖੀ ਸਕੂਲ ਵੀ ਸ਼ੁਰੂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ’ਤੇ ਪਾਬੰਦੀ ਲਗਾਉਣ ਨਾਲ ਅੱਤਿਆਚਾਰਾਂ ਦੀਆਂ ਭਿਆਨਕ ਯਾਦਾਂ ਮਿਟਣ ਨਹੀਂ ਲੱਗੀਆਂ- ਦਲ ਖ਼ਾਲਸਾ ਅਗਲੀ ਖ਼ਬਰ ਦੁਨੀਆ ਭਰ ਵਿਚ ਗਰਮੀ ਦਾ ਕਹਿਰ ਜਾਰੀ
Ad Position 24
No active advertisement