ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਫ਼ਿਲਮ ’ਤੇ ਪਾਬੰਦੀ ਲਗਾਉਣ ਨਾਲ ਅੱਤਿਆਚਾਰਾਂ ਦੀਆਂ ਭਿਆਨਕ ਯਾਦਾਂ ਮਿਟਣ ਨਹੀਂ ਲੱਗੀਆਂ- ਦਲ ਖ਼ਾਲਸਾ

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਫਿਲਮ ‘ਸਤਲੁਜ’ ਨੂੰ ਓ. ਟੀ. ਟੀ. ਪਲੇਟਫਾਰਮ ਤੋਂ ਹਟਾਉਣ ਲਈ ਭਾਰਤ ਸਰਕਾਰ ਅਤੇ ਇਸਦੇ ਸੁਰੱਖਿਆ ਤੰਤਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਵਿਚ ਫ਼ਿਲਮ ‘ਤੇ ਪਾਬੰਦੀ ਲਗਾਉਣ ਨਾਲ 1980-90 ਦੇ ਦਹਾਕੇ ਵਿਚ ਪੰਜਾਬ ਵਿਚ ਪੁਲਿਸ ਅੱਤਿਆਚਾਰਾਂ ਦੀਆਂ ਭਿਆਨਕ ਯਾਦਾਂ ਮਿਟਣ ਨਹੀਂ ਲੱਗੀਆਂ। ਦਲ ਖ਼ਾਲਸਾ ਮੁਖੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਤ ਬਣੀ ਇਹ ਫ਼ਿਲਮ, ਸਰਕਾਰੀ ਅੱਤਵਾਦ ਦਾ ਸ਼ਿਕਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ, ਜੋ ਇਸ ਦੌਰ ਵਿਚੋਂ ਗੁਜ਼ਰੇ ਹਨ ਅਤੇ ਜਿਨ੍ਹਾਂ ਨੇ ਹਕੂਮਤ ਦੇ ਅੱਤਿਆਚਾਰਾਂ ਦਾ ਸਾਹਮਣਾ ਕੀਤਾ ਹੈ, ਉਹ ਅਜੇ ਵੀ ਹਿਰਾਸਤੀ ਤਸ਼ੱਦਦ, ਫਰਜ਼ੀ ਮੁਕਾਬਲਿਆਂ ਅਤੇ ਜ਼ਬਰੀ ਲਾਪਤਾ ਹੋਣ ਦੀਆਂ ਘਟਨਾਵਾਂ ਸੁਣਾਉਣ ਲਈ ਜਿਉਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਵਾਲੇ ਹੁਕਮ ਤੁਰੰਤ ਵਾਪਸ ਲਏ ਜਾਣ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸੰਗਤ ਲਈ ਖੋਲ੍ਹਿਆ ਗਿਆ ਲਾਹੌਰ ’ਚ ਛੇਵੇਂ ਪਾਤਿਸ਼ਾਹ ਨਾਲ ਸੰਬੰਧਿਤ ਗੁਰਦੁਆਰਾ
Ad Position 24
No active advertisement