03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਮੰਗਿਆ ਸਪੱਸ਼ਟੀਕਰਨ

Ad Position 21
No active advertisement
ਅਜੀਤ ਡੈਸਕ 07-07-2026

ਜਲਾਲਪੁਰ ਨੇ ਵੇਣੂਗੋਪਾਲ ਤੇ ਭੁਪੇਸ਼ ਬਘੇਲ ਖ਼ਿਲਾਫ਼ ਕੀਤੀ ਸੀ ਟਿੱਪਣੀ
ਜਲੰਧਰ, 6 ਜੁਲਾਈ (ਪਵਨ ਖਰਬੰਦਾ)-ਕਾਂਗਰਸ ਹਾਈਕਮਾਨ ਵਲੋਂ ਨਿਯੁਕਤ ਕੀਤੇ ਗਏ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵਲੋਂ ਘਨੋਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨੋਟਿਸ ਜਾਰੀ ਕਰਦੇ ਹੋਏ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਾਣਕਾਰੀ ਅਨੁਸਾਰ ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਬੀਤੇ ਦਿਨੀਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵਿਰੁੱਧ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਿਉਂ ਕੀਤੀਆਂ ਸਨ। ਅਵਤਾਰ ਹੈਨਰੀ ਵਲੋਂ ਜਲਾਲਪੁਰ ਨੂੰ ਆਪਣਾ ਪੱਖ ਰੱਖਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਪਿੰਡ ਭੋਤਨਾ ਵਿਖੇ ਬਲਾਕ ਪੱਧਰੀ ਮੀਟਿੰਗ
Ad Position 24
No active advertisement