03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਰਕਾਰ ਦਾ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਹੋਇਆ ਹਵਾ - ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 07-07-2026

ਚੰਡੀਗੜ੍ਹ, 6 ਜੁਲਾਈ (ਸੰਦੀਪ ਕੁਮਾਰ ਮਾਹਨਾ) – ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰੇਤ-ਬੱਜਰੀ ਦੀ ਮਾਈਨਿੰਗ ਤੋਂ ਹੋਈ ਆਮਦਨ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਕੀਤਾ ਗਿਆ ਵਾਅਦਾ ਖੋਖਲਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮਾਈਨਿੰਗ ਤੋਂ ਸਿਰਫ਼ ਕਰੀਬ 600 ਕਰੋੜ ਰੁਪਏ ਹੀ ਇਕੱਠੇ ਕਰ ਸਕੀ ਹੈ ਅਤੇ ਹੁਣ ਲੋਕ ਬਾਕੀ 19,400 ਕਰੋੜ ਰੁਪਏ ਦਾ ਹਿਸਾਬ ਮੰਗ ਰਹੇ ਹਨ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਰੇਤ ਅਤੇ ਬੱਜਰੀ ਦੀ ਮਾਈਨਿੰਗ ਨੂੰ ਪਾਰਦਰਸ਼ੀ ਬਣਾ ਕੇ ਸੂਬੇ ਦੇ ਖ਼ਜ਼ਾਨੇ ਵਿਚ ਹਰ ਸਾਲ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਹਕੀਕਤ ਇਸ ਦੇ ਬਿਲਕੁਲ ਉਲਟ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਤੇ ਲੱਗੀ ਸਟੇਅ ਹਟਾਈ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਹਟਾਉਣ ਨਾਲ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਬਾਪੂ ਤਰਸੇਮ ਸਿੰਘ
Ad Position 24
No active advertisement