06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੀ. ਓ. ਕੇ. ’ਚ ਪਾਕਿ ਵਿਰੁੱਧ ਬਗ਼ਾਵਤ ਤੇਜ਼

Ad Position 21
No active advertisement
ਅਜੀਤ ਡੈਸਕ 07-07-2026

ਸੁਰਿੰਦਰ ਕੋਛੜ

ਅੰਮ੍ਰਿਤਸਰ, 6 ਜੁਲਾਈ-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਜੰਮੂ-ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ਦੁਆਰਾ ਆਯੋਜਿਤ ਵਿਰੋਧ ਪ੍ਰਦਰਸ਼ਨਾਂ ‘ਤੇ ਪਾਕਿਸਤਾਨੀ ਫ਼ੌਜ ਵਲੋਂ ਕੀਤੀ ਗੋਲੀਬਾਰੀ ਨਾਲ ਪਾਕਿ ਵਿਰੁੱਧ ਬਗ਼ਾਵਤ ਤੇਜ਼ ਹੋ ਗਈ ਹੈ ਅਤੇ ਤਣਾਅ ਵੱਧ ਗਿਆ ਹੈ। ਕਮੇਟੀ ਨੇ ਦਾਅਵਾ ਕੀਤਾ ਕਿ ਅੱਬਾਸਪੁਰ ਦੇ ਸਰਦਾਰ ਗ਼ੁਲਾਮ ਹੁਸੈਨ ਖ਼ਾਨ ਸਪੋਰਟਸ ਸਟੇਡੀਅਮ ‘ਚ ਲਗਭਗ 40,000 ਲੋਕ ਇਕੱਠੇ ਹੋਏ ਸਨ। ਗੋਲੀਬਾਰੀ ਨਾਲ ਬਹੁਤ ਸਾਰੇ ਲੋਕ
ਜ਼ਖ਼ਮੀ ਹੋਏ ਹਨ। ਸੰਗਠਨ ਦਾ ਦੋਸ਼ ਹੈ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜ਼ਿਲ੍ਹਾ ਮੀਰਪੁਰ ਦੀ ਤਹਿਸੀਲ ਡੁਡਿਆਲ ਦੇ ਪਿੰਡ ਅੰਬ ‘ਚ ਵੀ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ, ਜਿਸ ‘ਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਅਮਨ ਖ਼ਾਨ ਕਸ਼ਮੀਰੀ ਨੇ ਕਿਹਾ ਕਿ ਪੀ. ਓ. ਕੇ. ਦੇ ਲੋਕਾਂ ਨੂੰ ਭਾਰਤ ਤੋਂ ਮਦਦ ਦੀ ਲੋੜ ਹੈ। ਉਨ੍ਹਾਂ ਨੇ ਭਾਰਤ ਨੂੰ ਮਨੁੱਖੀ ਸਹਾਇਤਾ ਭੇਜਣ ਅਤੇ ਕੰਟਰੋਲ ਰੇਖਾ (ਐੱਲ. ਓ. ਸੀ.) ਖੋਲ੍ਹਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ-ਧਾਲੀਵਾਲ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖ਼ਰੀ ਗਰੰਟੀ-ਵਿਧਾਇਕ ਟੌਂਗ
Ad Position 24
No active advertisement