ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਨੇ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਦੇ ਹੋਏ ਇਸ ਫਿਲਮ ‘ਤੇ ਲੱਗੀ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਲਮ ਪੰਜਾਬ ਦੇ ਉਸ ਦੁਖਾਂਤ ਅਤੇ ਕਾਲੇ ਦੌਰ ਦੀ ਸੱਚੀ ਕਹਾਣੀ ਹੈ, ਜਿਸ ਨੂੰ ਦਿੱਲੀ ਦੇ ਹਾਕਮ ਹਮੇਸ਼ਾਂ ਲਈ ਦਫ਼ਨ ਕਰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੱਚ ਦਿਖਾਉਣ ਵਾਲੀ ਫਿਲਮ ‘ਤੇ ਰੋਕ ਲਗਾਉਣਾ ਬੇਹੱਦ ਸ਼ਰਮਨਾਕ ਹੈ।
ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ-ਧਾਲੀਵਾਲ
ਅਜੀਤ ਡੈਸਕ
07-07-2026