06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਮਜਦ ਹੁਸੈਨ ਬਣੇ ਵਿਵਾਦਿਤ ਖੇਤਰ ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਸੁਰਿੰਦਰ ਕੋਛੜ)-ਹਾਲ ਹੀ ‘ਚ ਹੋਈਆਂ ਚੋਣਾਂ ਵਿਚ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਜੇਤੂ ਹੋਣ ਤੋਂ ਬਾਅਦ ਪਾਰਟੀ ਦੇ ਸੂਬਾਈ ਪ੍ਰਧਾਨ ਐਡਵੋਕੇਟ ਅਮਜਦ ਹੁਸੈਨ ਨੇ ਅੱਜ ਸ਼ਾਮ ਭਾਰਤੀ ਕੇਂਦਰ ਸ਼ਾਸਿਤ ਪ੍ਰਦੇਸ਼ ਲੱ­ਦਾਖ਼ ਦੇ ਪਾਕਿਸਤਾਨ ਵਲੋਂ ਕਬਜ਼ਾ ਕੀਤੇ ਹਿੱਸੇ ਗਿਲਗਿਤ-ਬਾਲਟਿਸਤਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਡਾਇਮਰ ਜ਼ਿਲ੍ਹੇ ਨੇ ਪਹਿਲੀ ਵਾਰ ਪੀ. ਪੀ. ਪੀ. ਦੇ ਦੋ ਪ੍ਰਤੀਨਿਧ ਚੁਣੇ ਹਨ। ਉਨ੍ਹਾਂ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸੁਪ੍ਰੀਮੋ ਨਵਾਜ਼ ਸ਼ਰੀਫ਼, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਅਲੀਮ ਖਾਨ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਵੀ ਕੀਤਾ।

Ad Position 22
No active advertisement
ਪਿਛਲੀ ਖ਼ਬਰ ਛੇਹਰਟਾ ਤੋਂ ਵਾਰਾਣਸੀ ਤੱਕ ਨਵੀਂ ਰੇਲਗੱਡੀ ਚਲਾਉਣ ਦਾ ਐਲਾਨ ਅਗਲੀ ਖ਼ਬਰ ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ-ਬਲਤੇਜ ਪੰਨੂ
Ad Position 24
No active advertisement