06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਖਹਿਰਾ ਵਲੋਂ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-07-2026

ਨਡਾਲਾ (ਕਪੂਰਥਲਾ), 6 ਜੁਲਾਈ (ਰਘਬਿੰਦਰ ਸਿੰਘ)- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਫ਼ਿਲਮ ਸਤਲੁਜ ਨੂੰ ਜੀ-5 ਤੋਂ ਅਚਾਨਕ ਹਟਾਉਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਫ਼ਿਲਮ ਨੂੰ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਉੱਤੇ ਆਧਾਰਿਤ ਹੈ | ਫ਼ਿਲਮ ਵਿਚ ਦਰਸਾਏ ਤੱਥ ਸੁਪਰੀਮ ਕੋਰਟ ਵੱਲੋਂ ਪੁਸ਼ਟੀ ਹੋ ਚੁੱਕੇ ਹਨ ਅਤੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਫ਼ਿਲਮ ਅਸਲ ਤੱਥਾਂ ਉੱਤੇ ਆਧਾਰਿਤ ਹੈ ਜਿਨ੍ਹਾਂ ਨੂੰ ਸੁਪਰੀਮ ਕੋਰਟ ਨੇ ਵੀ ਮੰਨਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ-ਧਾਮੀ ਅਗਲੀ ਖ਼ਬਰ ਛੇਹਰਟਾ ਤੋਂ ਵਾਰਾਣਸੀ ਤੱਕ ਨਵੀਂ ਰੇਲਗੱਡੀ ਚਲਾਉਣ ਦਾ ਐਲਾਨ
Ad Position 24
No active advertisement