ਚੰਡੀਗੜ੍ਹ, 6 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸਤਲੁਜ ਜਾਂ ਪੰਜਾਬ-95 ਨਾਂਅ ਦੀ ਫ਼ਿਲਮ ਪੰਜਾਬ ਅਤੇ ਸਿੱਖ ਕੌਮ ਦੇ ਅਸਲ ਸਾਜਸੀ ਦੁਖਾਂਤ ਨੂੰ ਸਹੀ ਰੂਪ ਵਿਚ ਪ੍ਰਗਟ ਕਰਦੀ ਹੈ। ਟਿਵਾਣਾ ਨੇ ਕਿਹਾ ਉਨ੍ਹਾਂ ਦੀ ਪਾਰਟੀ ਇਸ ਫ਼ਿਲਮ ਉੱਤੇ ਕੇਂਦਰ ਸਰਕਾਰ ਵਲੋ ਜ਼ਬਰੀ ਰੋਕ ਲਗਾਉਣ ਅਤੇ ਸੋਸ਼ਲ ਮੀਡੀਏ ਉੱਤੇ ਪਾਬੰਦੀ ਲਗਾਉਣ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੀ ਹੈ। ਉਨ੍ਹਾਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਸਤਲੁਜ ਫ਼ਿਲਮ ਪਿੰਡਾਂ, ਸ਼ਹਿਰਾਂ, ਕਸਬਿਆਂ ਦੇ ਗੁਰੂਘਰਾਂ ਅਤੇ ਹੋਰ ਸਮਾਜਿਕ ਸਥਾਨਾਂ ਵਿਚ ਪ੍ਰੌਜੈਕਟਰਾਂ ਰਾਹੀ ਦਿਖਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ‘ਸਤਲੁਜ’ ਫ਼ਿਲਮ ਦੇਖਣ ਤੋਂ ਬਾਅਦ ਕਿਹਾ ਕਿ ਸੱਚ ਨੂੰ ਦਬਾਅ ਕੇ ਨਹੀਂ ਰੱਖਿਆ ਜਾ ਸਕਦਾ।
‘ਸਤਲੁਜ’ ਫ਼ਿਲਮ ’ਤੇ ਰੋਕ ਲਾਉਣ ਵਿਰੁੱਧ ਆਗੂਆਂ ਨੇ ਪ੍ਰਗਟਾਇਆ ਵਿਰੋਧ
ਅਜੀਤ ਡੈਸਕ
07-07-2026