ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਟਵਾਲ ਵਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 07-07-2026

ਜਲੰਧਰ, 6 ਜੁਲਾਈ (ਸ਼ਿਵ)-ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ’ਚ ਭਾਜਪਾ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਜਲੰਧਰ ’ਚ ਜਸਜੀਤ ਸਿੰਘ ਸਹੋਤਾ ਸਮੇਤ ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਕਾਰਕੁਨਾਂ ਨਾਲ ਨਿਰੰਤਰ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸੰਗਠਨਾਤਮਕ ਰਣਨੀਤੀ ਬਾਰੇ ਚਰਚਾ ਕੀਤੀ ਗਈ। ਬੈਠਕ ਦੌਰਾਨ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਭਾਜਪਾ ਪੰਜਾਬ ਵਿਚ ਆਪਣੇ ਸੰਗਠਨ ਦੇ ਲਗਾਤਾਰ ਵਿਸਥਾਰ ਲਈ ਕੰਮ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਧੜੇਬੰਦੀ ਖ਼ਤਮ ਕਰਵਾਉਣ ਪੰਜਾਬ ਆਏ ਭੁਪੇਸ਼ ਬਘੇਲ ਤੋਂ ਚੰਨੀ ਧੜੇ ਨੇ ਬਣਾਈ ਦੂਰੀ ਅਗਲੀ ਖ਼ਬਰ ਇਸਕਾਨ ਰੂਪਨਗਰ ਵਲੋਂ ਦੂਜੀ ਭਗਵਾਨ ਜਗਨ ਨਾਥ ਰਥ ਯਾਤਰਾ 16 ਨੂੰ
Ad Position 24
No active advertisement