09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਕਾਰੀ ਅਧਿਆਪਕ ਵਲੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 08-07-2026

ਕਾਹਨੂੰਵਾਨ, 7 ਜੁਲਾਈ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਅੱਜ ਸਵੇਰੇ ਇਕ ਸਰਕਾਰੀ ਅਧਿਆਪਕ ਵਲੋਂ ਅੱਪਰਬਾਰੀ ਦੁਆਬ ਨਹਿਰ ਦੀ ਸਭਰਾਉਂ ਬਰਾਂਚ ਵਿਚ ਪਿੰਡ ਭੱਟੀਆਂ ਨੇੜੇ ਨਹਿਰ ਵਿਚ ਛਾਲ ਮਾਰ ਦਿੱਤੀ। ਅਧਿਆਪਕ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੱਲੋਪੁਰ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਪੜ੍ਹਾਉਂਦਾ ਸੀ। ਉਸ ਨੇ ਅੱਜ ਸਵੇਰੇ ਨਹਿਰੀ ਪੁਲ ਭੱਟੀਆਂ ਤੋਂ ਥੋੜੀ ਦੂਰ ਆਪਣੀ ਬਲੈਨੋ ਗੱਡੀ ਨੰਬਰ ਪੀ.ਬੀ.06-ਏ.ਵਾਈ.9499 ਨੂੰ ਖੜਾ ਕਰ ਕੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਤੋਂ ਪਹਿਲਾਂ ਉਸ ਨੇ ਆਪਣੇ ਇਕ ਸਾਥੀ ਅਧਿਆਪਕ ਨੂੰ ਫ਼ੋਨ ਕਰ ਕੇ ਦੱਸਿਆ ਕਿ ਉਸ ਨੇ ਆਪਣੇ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਨੂੰ ਆਪਣੀ ਕਾਰ ਵਿਚ ਰੱਖ ਦਿੱਤਾ ਹੈ ਅਤੇ ਉਹ ਹੁਣ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਲੱਗਾ ਹੈ, ਕਿਉਂਕਿ ਉਹ ਕੁਝ ਦਿਨਾਂ ਤੋਂ ਬਹੁਤ ਪ੍ਰੇਸ਼ਾਨ ਹੈ। ਉਸ ਕੋਲੋਂ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਜਾ ਰਿਹਾ। ਇਸ ਤੋਂ ਬਾਅਦ ਉਸ ਦੇ ਸਾਥੀ ਅਧਿਆਪਕ ਨੇ ਅਜਿਹਾ ਨਾ ਕਰਨ ਲਈ ਉਸ ਨੂੰ ਕਈ ਵਾਰ ਫ਼ੋਨ ਕੀਤਾ ਪਰ ਉਸ ਨੇ ਫ਼ੋਨ ਨਹੀਂ ਚੁੱਕਿਆ। ਗੁਰਪ੍ਰੀਤ ਸਿੰਘ ਦੇ ਪਿਤਾ ਮਹਿੰਦਰ ਸਿੰਘ ਵੀ ਖ਼ੁਦ ਸਰਕਾਰੀ ਅਧਿਆਪਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਮਾਤਾ ਬੀ.ਐਸ.ਐਫ. ਵਿਚੋਂ ਅਫ਼ਸਰ ਸੇਵਾ ਮੁਕਤ ਹੋਏ ਹਨ। ਅਧਿਆਪਕ ਗੁਰਪ੍ਰੀਤ ਸਿੰਘ ਦੀ ਪਤਨੀ ਵੀ ਸਰਕਾਰੀ ਅਧਿਆਪਕ ਹੈ। ਅਧਿਆਪਕ ਦੀ ਭਾਲ ਲਈ ਲੁਧਿਆਣਾ ਤੋਂ ਗੋਤਾਂਖੋਰਾਂ ਦੀ ਵਿਸ਼ੇਸ਼ ਟੀਮ ਮੰਗਵਾਈ ਗਈ ਹੈ, ਜਿਸ ਨੇ ਮਾਸਟਰ ਗੁਰਪ੍ਰੀਤ ਸਿੰਘ ਸੱਲੋਪੁਰ ਦੀ ਮ੍ਰਿਤਕ ਦੇਹ ਅੱਡਾ ਤੁਗਲਵਾਲ ਦੇ ਕੋਲ ਨਹਿਰ ਦੇ ਪੁਲ ਕੋਲੋਂ ਕੱਢ ਲਈ।

Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਚਲਦਿਆਂ 2 ਨੌਜਵਾਨਾਂ ਦੀ ਬੇਰਹਿਮੀ ਨਾਲ ਹੱਤਿਆ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਸ਼ਾਮਿਲ
Ad Position 24