08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ ’ਚ ਸੁਧਾਰ

Ad Position 21
No active advertisement
ਅਜੀਤ ਡੈਸਕ 08-07-2026

ਮਾਨਸਾ, 7 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਸਿਹਤ ‘ਚ ਕਾਫੀ ਸੁਧਾਰ ਹੈ। ਲੰਘੀ 5 ਜੁਲਾਈ ਨੂੰ ਨਮੂਨੀਆ ਕਾਰਨ ਉਨ੍ਹਾਂ ਦੀ ਛਾਤੀ ‘ਚ ਬਹੁਤ ਜ਼ਿਆਦਾ ਇਨਫੈਕਸ਼ਨ ਹੋ ਗਈ ਸੀ, ਜਿਸ ਕਰਕੇ ਗੰਭੀਰ ਹਾਲਤ ‘ਚ ਡੀ. ਐਮ. ਸੀ. ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ। ਉਹ 2 ਦਿਨ ਆਈ.ਸੀ.ਯੂ. ‘ਚ ਰਹੇ, ਜਦਕਿ ਬੀਤੇ ਕੱਲ੍ਹ ਤੋਂ ਸਿਹਤਯਾਬ ਹੋ ਰਹੇ ਹਨ। ਡਾਕਟਰਾਂ ਅਨੁਸਾਰ ਹਾਲੇ ਇਕ ਹਫ਼ਤਾ ਉਨ੍ਹਾਂ ਨੂੰ ਹਸਪਤਾਲ ‘ਚ ਇਲਾਜ ਅਧੀਨ ਰਹਿਣਾ ਪਵੇਗਾ। ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕਿਸਾਨ ਆਗੂ ਦੇ ਨੇੜਲੇ ਸਾਥੀ ਧੰਨਾ ਮੱਲ ਗੋਇਲ ਤੇ ਗੁਰਲਾਭ ਸਿੰਘ ਮਾਹਲ ਨੇ ਦੱਸਿਆ ਕਿ ਰੁਲਦੂ ਸਿੰਘ ਚੜ੍ਹਦੀ ਕਲਾ ‘ਚ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਤਰੇਏ ਭਰਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24