07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

Ad Position 21
No active advertisement
ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ (ਪ੍ਰੋ .ਅਵਤਾਰ ਸਿੰਘ)-ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਦੀ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ 18 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤਣਗੇ, ਜਦਕਿ ਸੁਰੱਖਿਆ ਕਾਰਨਾਂ ਕਰਕੇ ਯਾਤਰਾ ਵਾਲੇ ਦੇਸ਼ ਦਾ ਨਾਂਅ ਜਨਤਕ ਨਹੀਂ ਕੀਤਾ ਗਿਆ।ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਅੱਕਲ ਦੀ ਜਾਨ ਨੂੰ ਖ਼ਤਰਾ ਹੈ ਅਤੇ ਉਨ੍ਹਾਂ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਹੈ। ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਉਸ ਦੇਸ਼ ਦਾ ਨਾਂਅ ਅਦਾਲਤੀ ਕਾਰਵਾਈ ਦੌਰਾਨ ਵੀ ਜਨਤਕ ਨਹੀਂ ਕੀਤਾ ਜਾ ਸਕਦਾ, ਜਿਥੇ ਉਹ ਵਿਦੇਸ਼ ਯਾਤਰਾ ‘ਤੇ ਜਾ ਰਹੇ ਹਨ।ਦੂਜੇ ਪਾਸੇ, ਪੰਜਾਬ ਸਰਕਾਰ ਵਲੋਂ ਪੇਸ਼ ਹੋਈ ਵਕੀਲ ਨੇ ਅਰਜ਼ੀ ਦਾ ਸਖ਼ਤ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਸੁਖਬੀਰ ਸਿੰਘ ਬਾਦਲ ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਾਰ ਹਨ। ਸਰਕਾਰ ਦਾ ਕਹਿਣਾ ਸੀ ਕਿ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਲਈ ਗੈਰ-ਕਾਨੂੰਨੀ ਤਰੀਕੇ ਅਪਣਾਏ ਗਏ ਅਤੇ ਆਪਣੇ ਰਾਜਨੀਤਿਕ ਪ੍ਰਭਾਵ ਕਾਰਨ ਜਾਂਚ ਨੂੰ ਲੰਬੇ ਸਮੇਂ ਤੱਕ ਪ੍ਰਭਾਵਿਤ ਕੀਤਾ ਗਿਆ। ਸਰਕਾਰੀ ਪੱਖ ਨੇ ਇਹ ਵੀ ਕਿਹਾ ਕਿ ਵਿਦੇਸ਼ ਜਾਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ, ਜਿਸ ਕਾਰਨ ਇਹ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮੁਲਜ਼ਮ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਆਧਾਰ ‘ਤੇ ਸਰਕਾਰ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਅਰਜ਼ੀ ਰੱਦ ਕਰਨ ਦੀ ਮੰਗ ਕੀਤੀ।ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਬੈਲਜੀਅਮ ਨੇ ਅਮਰੀਕਾ ਨੂੰ ਵਿਸ਼ਵ ਕੱਪ ’ਚੋਂ ਕੀਤਾ ਬਾਹਰ 4-1 ਨਾਲ ਹਰਾਇਆ ਅਗਲੀ ਖ਼ਬਰ ਡਿਊਟੀ ’ਤੇ ਜਾਂਦੇ ਸਮੇਂ ਬੀ.ਐੱਲ.ਓ. ਪ੍ਰਿਤਪਾਲ ਸਿੰਘ ਦੀ ਮੌਤ-ਸਦਮੇ ’ਚ ਪਿਤਾ ਨੂੰ ਵੀ ਪਿਆ ਦਿਲ ਦਾ ਦੌਰਾ
Ad Position 24