07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅੰਮ੍ਰਿਤਸਰ-ਮਾਨਾਂਵਾਲਾ ਰੇਲਵੇ ਟਰੈਕ ਦੇ ਖੰਭੇ ’ਤੇ ਸੀ. ਸੀ. ਟੀ. ਵੀ. ਕੈਮਰਾ ਮਿਲਣ ਨਾਲ ਮੱਚਿਆ ਹੜਕੰਪ

Ad Position 21
No active advertisement
ਅਜੀਤ ਡੈਸਕ 08-07-2026

ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ-ਮਾਨਾਂਵਾਲਾ ਰੇਲਵੇ ਟਰੈਕ ਦੇ ਇਕ ਖੰਭੇ ‘ਤੇ ਸੀ. ਸੀ. ਟੀ. ਵੀ. ਕੈਮਰਾ ਮਿਲਣ ਨਾਲ ਜੀ. ਆਰ. ਪੀ. ਆਰ. ਪੀ. ਐੱਫ. ‘ਚ ਹੜਕੰਪ ਮੱਚ ਗਿਆ। ਇਸ ਘਟਨਾ ਤੋਂ ਬਾਅਦ ਜਾਂਚ ਏਜੰਸੀਆਂ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਜੀ.ਆਰ.ਪੀ. ਪੁਲਿਸ ਮੁਲਾਜ਼ਮ ਅੰਮ੍ਰਿਤਸਰ-ਜਲੰਧਰ ਸੈਕਸ਼ਨ ‘ਤੇ ਰੁਟੀਨ ਜਾਂਚ ਕਰ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਅੰਮ੍ਰਿਤਸਰ-ਮਾਨਾਂਵਾਲਾ ਵਿਚਕਾਰ ਪੈਂਦੇ ਕਿਲੋਮੀਟਰ ਨੰਬਰ 508/23 ‘ਤੇ ਓਵਰ ਹੈੱਡ ਇਲੈਕਟ੍ਰਿਕ (ਓ. ਐੱਚ. ਈ.) ਦੇ ਖੰਭੇ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਤੇ ਪਈ। ਇਸ ਤੋਂ ਬਾਅਦ ਜੀ. ਆਰ. ਪੀ., ਆਰ. ਪੀ. ਐਫ., ਸਿਵਲ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਆਰ. ਪੀ. ਐਫ. ਨੇ ਉਸ ਕੈਮਰੇ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਇਸ ਸੰਬੰਧੀ ਜੀ. ਆਰ. ਪੀ. ਥਾਣਾ ਮੁਖੀ ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਟਰੈਕ ਦੇ ਖੰਬੇ ‘ਤੇ ਸੀ. ਸੀ. ਟੀ. ਵੀ. ਕੈਮਰਾ ਲੱਗੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਦੀ ਤੁਰੰਤ ਮੌਕੇ ‘ਤੇ ਜਾ ਕੇ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਰੇਲਵੇ ਟਰੈਕ ‘ਤੇ ਸੀ. ਸੀ. ਟੀ. ਵੀ. ਕੈਮਰਾ ਮਿਲਣਾ ਇਕ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਉਕਤ ਕੈਮਰਾ ਕਿਸ ਵਲੋਂ ਅਤੇ ਮੰਤਵ ਨਾਲ ਲਗਾਇਆ ਗਿਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਗਲੀ ਖ਼ਬਰ ਸਪੇਨ ਤੋਂ 1-0 ਨਾਲ ਹਾਰੀ ਰੋਨਾਲਡੋ ਦੀ ਟੀਮ
Ad Position 24
No active advertisement