06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਾਨੂੰਨੀ ਨਹੀਂ ਸਗੋਂ ਰਾਜਨੀਤਕ- ਪਾਕਿਸਤਾਨੀ ਰਿਪੋਰਟ

Ad Position 21
No active advertisement
ਅਜੀਤ ਡੈਸਕ 08-07-2026

* ਕਿਹਾ, ਭਾਰਤ ਦੇ ਕਾਰਨ ਪਾਕਿ ਤਬਾਹੀ ਦੇ ਕੰਢੇ ’ਤੇ ਪਹੁੰਚਿਆ * ਪਾਕਿਸਤਾਨੀ ਫ਼ੌਜ ਨੇ ਵੀ ਪਾਣੀ ਪ੍ਰਾਪਤ ਕਰਨ ਲਈ ਹਰ ਕਦਮ ਚੁੱਕਣ ਦੀ ਦਿੱਤੀ ਧਮਕੀ
ਅੰਮ੍ਰਿਤਸਰ, 7 ਜੁਲਾਈ (ਸੁਰਿੰਦਰ ਕੋਛੜ)-ਸਿੰਧੂ ਜਲ ਸੰਧੀ ਨੂੰ ਲੈ ਕੇ ਪਾਕਿਸਤਾਨ ‘ਚ ਘਬਰਾਹਟ ਤੇਜ਼ ਹੁੰਦੀ ਜਾ ਰਹੀ ਹੈ। ਪਾਕਿ ਦਾ ਦੋਸ਼ ਹੈ ਕਿ ਭਾਰਤ ਦੇ ਕਾਰਨ ਪਾਕਿ ਤਬਾਹੀ ਦੇ ਕੰਢੇ ‘ਤੇ ਪਹੁੰਚ ਗਿਆ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿ ਇਸ ਮੁੱਦੇ ਨੂੰ ਕਾਨੂੰਨੀ ਨਹੀਂ, ਸਗੋਂ ਇਸ ਨੂੰ ਭਾਵਨਾਤਮਕ ਅਤੇ ਮਾਨਵਤਾਵਾਦੀ ਮੁੱਦਾ ਬਣਾ ਕੇ ਕੌਮਾਂਤਰੀ ਭਾਈਚਾਰੇ ਸਾਹਮਣੇ ਲਿਜਾ ਰਿਹਾ ਹੈ। ਅੱਜ ਇਕ ਪ੍ਰਮੁੱਖ ਪਾਕਿਸਤਾਨੀ ਅੰਗਰੇਜ਼ੀ ਅਖ਼ਬਾਰ ਨੇ ਮਾਹਿਰਾਂ ਦੇ ਹਵਾਲੇ ਨਾਲ ਲਿਖਿਆ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਵਰਗੇ ਮਹੱਤਵਪੂਰਨ ਕੁਦਰਤੀ ਸਰੋਤਾਂ ਨੂੰ ਸਾਂਝਾ ਕਰਨ ਦਾ ਵਾਅਦਾ ਕਰਨ ਵਾਲੇ ਸਮਝੌਤੇ ਨੂੰ ਮੁਅੱਤਲ ਕਰਕੇ 24 ਕਰੋੜ ਤੋਂ ਵੱਧ ਪਾਕਿਸਤਾਨੀਆਂ ਵਿਰੁੱਧ ਇਕ ਖ਼ਤਰਨਾਕ ਕਦਮ ਚੁੱਕਿਆ ਹੈ। ਪਾਕਿਸਤਾਨੀ ਅਖ਼ਬਾਰ ਨੇ ਲਿਖਿਆ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਾਨੂੰਨੀ ਨਹੀਂ ਸਗੋਂ ਰਾਜਨੀਤਕ ਸੀ।ਪਾਕਿ ਨੇ ਸਿੰਧੂ ਜਲ ਸੰਧੀ ‘ਤੇ ਭਾਰਤ ਵਿਰੁੱਧ ਮਾਹੌਲ ਬਣਾਉਣ ਲਈ ਬੀਤੇ ਦਿਨ ਇਕ ਕੌਮਾਂਤਰੀ ਸੈਮੀਨਾਰ ਵੀ ਕਰਵਾਇਆ। ਇਸ ਦੌਰਾਨ ਪਾਕਿ ਦੇ ਕਥਿਤ ਸਮਾਜਿਕ ਵਰਕਰਾਂ, ਕਾਨੂੰਨੀ ਮਾਹਿਰਾਂ ਅਤੇ ਸ਼ੁੱਭਚਿੰਤਕਾਂ ਨੇ ਭਾਰਤ ‘ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਪਾਕਿਸਤਾਨੀ ਮੰਤਰੀਆਂ ਨੇ ਐਲਾਨ ਕੀਤਾ ਕਿ ਪਾਣੀ ਸਾਡੀ ਜੀਵਨ ਰੇਖਾ ਹੈ ਅਤੇ ਸਾਡੀ ‘ਲਾਲ ਲਕੀਰ’ ਵੀ ਹੈ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਭਾਰਤ ਨੇ ਸੰਧੀ ਨੂੰ ਬਹਾਲ ਨਹੀਂ ਕੀਤਾ ਤਾਂ ਉਹ ਜੰਗ ਛੇੜ ਦੇਣਗੇ। ਪਾਕਿ ਨੇ ਸਥਾਈ ਆਰਬਿਟਰੇਸ਼ਨ ਅਦਾਲਤ ਦੀ ਵਿਆਖਿਆ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਜਾਂ ਰੋਕਣ ਦਾ ਕੋਈ ਪ੍ਰਬੰਧ ਨਹੀਂ ਹੈ। ਪਾਕਿਸਤਾਨੀ ਮਾਹਿਰਾਂ ਨੇ ਵੀ ਕਿਹਾ ਹੈ ਕਿ ਇਹ ਰੁਖ਼ ਕਿਸੇ ਵੀ ਗੰਭੀਰ ਕੌਮਾਂਤਰੀ ਕਾਨੂੰਨੀ ਢਾਂਚੇ ਦੇ ਤਹਿਤ ਜਾਇਜ਼ ਨਹੀਂ ਹੈ, ਪਰ ਅਜਿਹਾ ਲੱਗਦਾ ਹੈ ਕਿ ਭਾਰਤ ਨੇ ਸਵੀਕਾਰ ਕਰ ਲਿਆ ਹੈ ਕਿ ਗੱਲਬਾਤ ਤੋਂ ਇਨਕਾਰ ਕਰਨ ਦੀ ਕੋਈ ਰਾਜਨੀਤਕ ਕੀਮਤ ਨਹੀਂ ਚੁਕਾਉਣੀ ਪਵੇਗੀ।ਉੱਧਰ ਪਾਕਿਸਤਾਨੀ ਫ਼ੌਜ ਨੇ ਪਾਣੀ ਪ੍ਰਾਪਤ ਕਰਨ ਲਈ ਹਰ ਕਦਮ ਚੁੱਕਣ ਦੀ ਧਮਕੀ ਦਿੱਤੀ ਹੈ। ਫ਼ੌਜ ਮੁਖੀ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਦੀ ਪ੍ਰਧਾਨਗੀ ਹੇਠ ਹੋਈ 276ਵੀਂ ਕੋਰ ਕਮਾਂਡਰਜ਼ ਕਾਨਫ਼ਰੰਸ ਤੋਂ ਬਾਅਦ ਪਾਕਿਸਤਾਨੀ ਫ਼ੌਜ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪਾਕਿ ਸਰਕਾਰ ਦੇ ਨਿਰਦੇਸ਼ਾਂ ਅਤੇ ਪਾਕਿਸਤਾਨੀ ਲੋਕਾਂ ਦੀਆਂ ਉਮੀਦਾਂ ਅਨੁਸਾਰ ਦੇਸ਼ ਦੇ ਹਿੱਸੇ ਦਾ ਪਾਣੀ ਪ੍ਰਾਪਤ ਕਰਨ ਅਤੇ ਪ੍ਰਦਾਨ ਕਰਨ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ। ਬਿਆਨ ‘ਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ ਪਾਣੀ ਦੇ ਆਪਣੇ ਹਿੱਸੇ ਦੀ ਕਿਸੇ ਵੀ ਰੁਕਾਵਟ ਜਾਂ ਮੋੜ ਨੂੰ ਜੰਗ ਦੀ ਕਾਰਵਾਈ ਮੰਨਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕੁਝ ਇਲਾਕਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਅਗਲੀ ਖ਼ਬਰ ਆਈਸ ਖ਼ਿਲਾਫ਼ ਅਮਰੀਕੀ ਨਾਗਰਿਕ ਵੱਲੋਂ ਮੁਕੱਦਮਾ, ਈ-ਮੇਲ ਕਾਰਨ ਘਰ ਪਹੁੰਚੇ ਫੈਡਰਲ ਅਧਿਕਾਰੀਆਂ ’ਤੇ ਬੋਲਣ ਦੀ ਆਜ਼ਾਦੀ ਤੋੜ...
Ad Position 24
No active advertisement