ਪਟਿਆਲਾ, 7 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਿਲਜੀਤ ਦੁਸਾਂਝ ਦੀ ਪੰਜਾਬੀ ਫ਼ਿਲਮ ਸਤਲੁਜ ’ਤੇ ਲਗਾਈ ਗਈ ਰੋਕ ਤੁਰੰਤ ਵਾਪਸ ਲਈ ਜਾਵੇ ਅਤੇ ਫ਼ਿਲਮ ਨੂੰ ਮੁੜ ਦਰਸ਼ਕਾਂ ਲਈ ਉਪਲਬਧ ਕਰਵਾਇਆ ਜਾਵੇ। ਚੰਦੂਮਾਜਰਾ ਨੇ ਕਿਹਾ ਕਿ ਜੀ-ਫਾਈਵ ਪਲੇਟਫਾਰਮ ਤੋਂ ਬਿਨਾਂ ਕਿਸੇ ਸਪਸ਼ਟ ਕਾਰਨ ਫ਼ਿਲਮ ਨੂੰ ਅਚਾਨਕ ਹਟਾ ਦੇਣਾ ਨਾ ਸਿਰਫ਼ ਨਿਰਾਸ਼ਾਜਨਕ ਹੈ, ਸਗੋਂ ਪ੍ਰਗਟਾਵੇ ਦੀ ਆਜ਼ਾਦੀ ਦੇ ਸਿਧਾਂਤਾਂ ਦੇ ਵੀ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਫ਼ਿਲਮ ਨੇ ਸਾਰੀਆਂ ਕਾਨੂੰਨੀ ਅਤੇ ਸੈਂਸਰ ਸੰਬੰਧੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਰਿਲੀਜ਼ ਹਾਸਿਲ ਕੀਤੀ ਹੈ ਤਾਂ ਉਸ ਨੂੰ ਇਸ ਤਰ੍ਹਾਂ ਅਚਾਨਕ ਰੋਕਣਾ ਉਚਿਤ ਨਹੀਂ ਮੰਨਿਆ ਜਾ ਸਕਦਾ।
ਭਾਰਤ ਸਰਕਾਰ ‘ਸਤਲੁਜ’ ’ਤੇ ਲਗਾਈ ਰੋਕ ਤੁਰੰਤ ਵਾਪਸ ਲਵੇ-ਚੰਦੂਮਾਜਰਾ
ਅਜੀਤ ਡੈਸਕ
08-07-2026