ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖਾਹ ਨਿਰਧਾਰਣ, ਬਦਲੀਆਂ ਅਤੇ ਰੈਗੂਲਰ ਕਰਨ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਠਾਏ ਗਏ ਮਸਲਿਆਂ ਦਾ ਤੁਰੰਤ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਵਿਭਾਗ ਨੂੰ ਇਨ੍ਹਾਂ ਜਾਇਜ਼ ਮੰਗਾਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਇਨ੍ਹਾਂ ਮੀਟਿੰਗਾਂ ਦੌਰਾਨ 3704 ਅਧਿਆਪਕ ਯੂਨੀਅਨ ਵਲੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਜੀਵਨਜੋਤ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ ਵਲੋਂ ਸਮਰਜੀਤ ਸਿੰਘ, ਗੁਰਦੀਪ ਸਿੰਘ ਅਤੇ ਜੁਗਰਾਜ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਵਲੋਂ ਕਮਲ ਠਾਕੁਰ, ਸੋਹਣ ਸਿੰਘ ਅਤੇ ਗੁਰਮੁਖ ਸਿੰਘ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ, ਤਜਿੰਦਰ ਕੌਰ ਅਤੇ ਕਿਰਨਜੀਤ ਕੌਰ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਡਾ. ਰਮੇਸ਼ ਬਾਲੀ, ਡਾ. ਮੱਘਰ ਸਿੰਘ ਮਾਸ਼ਲ ਤੇ ਡਾ. ਅੰਗਰੇਜ਼ ਸਿੰਘ ਸੇਮਾ ਨੇ ਆਪਣੇ-ਆਪਣੇ ਮੁੱਦੇ ਉਠਾਏ।

Ad Position 22
No active advertisement
ਪਿਛਲੀ ਖ਼ਬਰ ਈਥਾਨੌਲ ਦੇ ਰੇੜਕੇ ਨੇ ਵਧਾਈ ਪੈਟਰੋਲ ਪੰਪਾਂ ’ਤੇ ਮਹਿੰਗੇ ਪ੍ਰੀਮੀਅਮ ਤੇਲ ਦੀ ਵਿਕਰੀ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਪੀਲ ’ਤੇ ਕੇਂਦਰ ਨੇ ਓ.ਟੀ.ਟੀ. ਤੋਂ ‘ਸਤਲੁਜ’ ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ
Ad Position 24
No active advertisement