ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਵਲੋਂ ਪਿੰਡਾਂ ’ਚ ਵਿਖਾਈ ਜਾ ਰਹੀ ਹੈ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਦਸਤਾਵੇਜ਼ੀ ਫ਼ਿਲਮ

Ad Position 21
No active advertisement
ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ, (ਅਜੀਤ ਬਿਊਰੋ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲ.ਈ.ਡੀ. ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਇਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸੌਂਦ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ ‘ਤੇ ਵੱਡੀਆਂ ਐਲ.ਈ.ਡੀ. ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ ‘ਤੇ ਮਨਾਉਣਾ ਹੈ ਤਾਂ ਜੋ ਗੁਰੂ ਰਵਿਦਾਸ ਜੀ ਦੇ ਸਮਾਜ ‘ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ 2008 ਦੇ ਧਮਾਕਿਆਂ ਦੇ ਮਾਮਲੇ ਵਿਚ ਇੰਡੀਅਨ ਮੁਜਾਹਿਦੀਨ ਦੇ ਕਾਰਕੁੰਨ ਨੂੰ ਜ਼ਮਾਨਤ ਦੇਣ ਤੋਂ ਇਨਕ... ਅਗਲੀ ਖ਼ਬਰ ਸ੍ਰੀ ਧੂਤਪਾਪੇਸ਼ਵਰ ਲਿਮਟਿਡ ਨੇ 154ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement