ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅੰਮ੍ਰਿਤਸਰ ’ਚ ਬੱਬਰ ਖ਼ਾਲਸਾ ਦੇ 3 ਕਾਰਕੁੰਨ ਗ੍ਰਿਫ਼ਤਾਰ-6 ਹੱਥ ਗੋਲੇ ਤੇ 12 ਪਿਸਤੌਲ ਬਰਾਮਦ ਮੁਲਜ਼ਮ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਬਣਾ ਰਹੇ ਸਨ ਯੋਜਨਾ-ਡੀ.ਜੀ.ਪੀ.

Ad Position 21
No active advertisement
ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਲੋਂ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਯੋਜਨਾ ਬਣਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 3 ਕਾਰਕੁੰਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 6 ਹੱਥ ਗੋਲੇ ਤੇ 12 ਅਤਿ-ਆਧੁਨਿਕ ਪਿਸਤੌਲ ਸਣੇ 9 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਉਨ੍ਹਾਂ ਦੀ ਆਈ. 20 ਕਾਰ ਵੀ ਜ਼ਬਤ ਕਰ ਲਈ ਹੈ। ਇਹ ਪ੍ਰਗਟਾਵਾ ਡੀ.ਜੀ.ਪੀ. ਗੌਰਵ ਯਾਦਵ ਨੇ ਕੀਤਾ, ਜਿਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕਥਿਤ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਇਹ ਸਾਰੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਸ਼ਾਮਿਲ ਹਨ। ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ । ਡੀ.ਜੀ.ਪੀ. ਯਾਦਵ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੀ.ਆਈ. ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਜਨਾਲਾ ਖੇਤਰ ਤੋਂ ਧਮਾਕਾਖੇਜ਼ ਸਮਗਰੀ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤ ਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿਚ ਨਾਕਾ ਲਾ ਕੇ ਇਕ ਆਈ-20 ਕਾਰ ਨੂੰ ਰੋਕਿਆ, ਜਿਸ ਵਿਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ । ਉਨ੍ਹਾਂ ਦਸਿਆ ਕਿ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐੇੱਸ.ਐੱਸ.ਓ.ਸੀ. ਸ੍ਹੈਲ ਥਾਣਾ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਲੋਚ ਵਿਦਰੋਹੀ ਸਮੂਹਾਂ ਤੇ ਪਾਕਿ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਜਾਰੀ 42 ਸੁਰੱਖਿਆ ਜਵਾਨ ਤੇ 54 ਅੱਤਵਾਦੀ ਮਾਰੇ ਗਏ ਅਗਲੀ ਖ਼ਬਰ ਪੰਜਾਬ ਦੇ ਪਿੰਡ-ਪਿੰਡ ਦਿਖਾਈ ਜਾਵੇਗੀ ਫ਼ਿਲਮ ਸਤਲੁਜ-ਸੁਖਬੀਰ ਸਿੰਘ ਬਾਦਲ
Ad Position 24
No active advertisement