ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰੇਲਵੇ ਟਰੈਕ ਦੇ ਖੰਬੇ ’ਤੇ ਸੀ.ਸੀ.ਟੀ.ਵੀ. ਕੈਮਰਾ ਮਿਲਣ ਦੇ ਮਾਮਲੇ ’ਚ ਇਕ ਕਾਬੂ

Ad Position 21
No active advertisement
ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ-ਮਾਨਾਂਵਾਲਾ ਰੇਲਵੇ ਟਰੈਕ ਦੇ ਇਕ ਖੰਭੇ ‘ਤੇ ਸੀ. ਸੀ. ਟੀ. ਵੀ. ਕੈਮਰਾ ਮਿਲਣ ਦੇ ਮਾਮਲੇ ‘ਚ ਜੀ. ਆਰ. ਪੀ. ਅੰਮ੍ਰਿਤਸਰ ਨੇ ਇਕ ਵਿਅਕਤੀ ਨੂੂੰ ਕਾਬੂ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਜੀ. ਆਰ. ਪੀ. ਮੁਖੀ ਸ਼ਾਮ ਸੁੰਦਰ ਸ਼ਰਮਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੀ. ਆਰ ਪੀ. ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਪੁਲਿਸ ਨੇ ਗੋਲਬਾਗ ਸਾਈਡ ਰੇਲਵੇ ਸਟੇਸ਼ਨ ਦੇ ਕਾਰਗੋ ਗੁਦਾਮ ਤੋਂ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਖ਼ਿਲਾਫ਼ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ-ਜਲੰਧਰ ਸੈਕਸ਼ਨ ‘ਤੇ ਆਮ ਜਾਂਚ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ-ਮਾਨਾਂਵਾਲਾ ਵਿਚਕਾਰ ਪੈਂਦੇ ਕਿਲੋਮੀਟਰ ਨੰਬਰ 508/23 ‘ਤੇ ਓਵਰ ਹੈੱਡ ਇਲੈਕਟ੍ਰਿਕ (ਓ. ਐੱਚ. ਈ.) ਦੇ ਖੰਭੇ ‘ਤੇ ਇਕ ਸੀ. ਸੀ. ਟੀ. ਵੀ. ਕੈਮਰਾ ਲੱਗਾ ਮਿਲਿਆ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 8 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਵੱਧ ਆਵਾਜਾਈ ਵਾਲੇ ਸਮੇਂ ਦੌਰਾਨ ਟੋਲ ਮਹਿੰਗਾ ਕਰਨ ਦੀ ਤਿਆਰੀ... ! ਕੌਮੀ ਰਾਜ ਮਾਰਗਾਂ ’ਤੇ ਜਲਦ ਲਾਗੂ ਹੋ ਸਕਦੀ ਹੈ ‘ਫਲ...
Ad Position 24
No active advertisement