ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਡੀ.ਏ. ਵਿਵਾਦ : ਹਾਈ ਕੋਰਟ ਨੇ ਪੀ.ਐੱਸ.ਪੀ.ਸੀ.ਐੱਲ. ਦੇ ਐਮ.ਡੀ. ਤੋਂ ਮੰਗਿਆ ਨਿੱਜੀ ਹਲਫ਼ਨਾਮਾ

Ad Position 21
No active advertisement
ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਹਿੰਗਾਈ ਭੱਤਾ (ਡੀ.ਏ..) ਅਤੇ ਮਹਿੰਗਾਈ ਰਾਹਤ (ਡੀ.ਆਰ.) ਦੇ ਭੁਗਤਾਨ ਨਾਲ ਜੁੜੇ ਵਿਵਾਦ ਵਿਚ ਅਹਿਮ ਦਖ਼ਲ ਦਿੰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਨੂੰ ਨਿੱਜੀ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਡੀ.ਏ. ਸੰਬੰਧੀ ਫ਼ੈਸਲੇ ਨਿਗਮ ਆਪਣੇ ਪੱਧਰ ’ਤੇ ਕਰਦਾ ਹੈ ਜਾਂ ਪੰਜਾਬ ਸਰਕਾਰ ਦੀ ਨੀਤੀ ਅਤੇ ਹੁਕਮਾਂ ਦੀ ਹੀ ਪਾਲਣਾ ਕਰਦਾ ਹੈ। ਹਾਈ ਕੋਰਟ ਨੇ ਇਹ ਹਲਫ਼ਨਾਮਾ ਭਲ੍ਹਕੇ (9 ਜੁਲਾਈ) ਤੱਕ ਦਾਖ਼ਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਕਾਰਜਕਾਰੀ ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਦੇ ਐਮ.ਡੀ. ਨਿੱਜੀ ਹਲਫ਼ਨਾਮੇ ਰਾਹੀਂ ਇਹ ਸਪੱਸ਼ਟ ਕਰਨ ਕਿ ਕੀ ਨਿਗਮ ਡੀ.ਏ. ਅਤੇ ਡੀ.ਆਰ. ਦੇ ਭੁਗਤਾਨ ਸੰਬੰਧੀ ਆਪਣੇ ਪੱਧਰ ’ਤੇ ਨੀਤੀਗਤ ਫ਼ੈਸਲੇ ਕਰਦਾ ਰਿਹਾ ਹੈ ਜਾਂ ਫਿਰ ਹਮੇਸ਼ਾ ਪੰਜਾਬ ਸਰਕਾਰ ਦੇ ਫ਼ੈਸਲਿਆਂ ਅਤੇ ਹਦਾਇਤਾਂ ਦੀ ਪਾਲਣਾ ਕਰਦਾ ਆ ਰਿਹਾ ਹੈ। ਅਦਾਲਤ ਨੇ ਕਿਹਾ ਕਿ ਇਸ ਸਵਾਲ ਦਾ ਜਵਾਬ ਮਾਮਲੇ ਦੇ ਨਿਪਟਾਰੇ ਲਈ ਬੇਹੱਦ ਮਹੱਤਵਪੂਰਨ ਹੈ।ਇਹ ਸੁਣਵਾਈ ਪੀ.ਐੱਸ.ਪੀ.ਸੀ.ਐੱਲ. ਅਤੇ ਹੋਰ ਅਪੀਲਕਰਤਾਵਾਂ ਵਲੋਂ ਦਾਇਰ ਅਪੀਲਾਂ ’ਤੇ ਹੋਈ, ਜਿਨ੍ਹਾਂ ਵਿਚ ਇਕਲੌਤੀ ਬੈਂਚ ਵਲੋਂ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਡੀ.ਏ../ਡੀ.ਆਰ. ਦੇ ਭੁਗਤਾਨ ਸੰਬੰਧੀ ਦਿੱਤੇ ਗਏ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ’ਚ ਵੱਡਾ ਟੈਂਡਰ ਘੁਟਾਲਾ-ਸਾਬਕਾ ਡਾਇਰੈਕਟਰ ਸਮੇਤ ਕਈ ਉੱਚ ਅਧਿਕਾਰੀ ਜਾਂਚ ਦੇ ਘੇਰੇ ’ਚ ਚਹੇਤੀ ਫ਼ਰਮ ਨੂੰ ਕਰੋੜਾ... ਅਗਲੀ ਖ਼ਬਰ ਵੋਟਾਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਦੀ ਕਾਹਲੀ ਨੇ ਸਟਾਫ਼ ਤੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
Ad Position 24
No active advertisement