ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਬ ਇੰਸਪੈਕਟਰ ਮਹਿਲਾ ਸਾਥੀ ਸਮੇਤ 300 ਗ੍ਰਾਮ ਹੈਰੋਇਨ ਅਤੇ 1.27 ਲੱਖ ਦੀ ਡਰੱਗ ਮਨੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 10-07-2026

ਥਾਣਾ ਖਾਲੜਾ ਵਿਖੇ ਜਾਂਚ ਅਧਿਕਾਰੀ ਵਜੋਂ ਤਾਇਨਾਤ ਸੀ
ਤਰਨ ਤਾਰਨ, 9 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਆਪਣੇ ਵਿਭਾਗ ਦੇ ਇਕ ਸਬ ਇੰਸਪੈਕਟਰ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਅਤੇ ਉਸ ਦੀ ਮਹਿਲਾ ਸਾਥੀ ਕੋਲੋਂ ਪੁਲਿਸ ਨੇ ਤਿੰਨ ਸੌ ਗ੍ਰਾਮ ਹੈਰੋਇਨ ਅਤੇ ਇਕ ਲੱਖ 27 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸੰਬੰਧ ਵਿਚ ਥਾਣਾ ਝਬਾਲ ਵਿਖੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਥਾਣਾ ਝਬਾਲ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬਾਬਾ ਜੱਲ੍ਹਣ ਕਾਲੋਨੀ ਝਬਾਲ ਇਲਾਕੇ ਵਿਖੇ ਨਾਕਾਬੰਦੀ ਦੌਰਾਨ ਇਕ ਆਈ.ਟਵੰਟੀ ਕਾਰ ਨੰਬਰ ਪੀ.ਬੀ.-02-ਸੀ.ਟੀ.-8126 ਨੂੰ ਰੋਕਿਆ। ਡੀ.ਐਸ.ਪੀ. ਸੁਖਬੀਰ ਸਿੰਘ ਦੀ ਮੌਜੂਦਗੀ ਵਿਚ ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ਵਿਚ ਸਵਾਰ ਸਬ ਇੰਸਪੈਥਟਰ ਸਾਹਿਬ ਸਿੰਘ ਦੀ ਪੈਂਟ ਦੀ ਜੇਬ ਵਿਚੋਂ 300 ਗ੍ਰਾਮ ਹੈਰੋਇਨ ਹੈਰੋਇਨ ਬਰਾਮਦ ਹੋਈ,ਜਦਕਿ ਉਸ ਦੇ ਨਾਲ ਬੈਠੀ ਔਰਤ ਕਿੰਦਰ ਕੌਰ ਵਾਸੀ ਪਿੰਡ ਮਾੜੀ ਉਧੋਕੇ ਹਾਲ ਵਾਸੀ ਬਾਬਾ ਜੱਲਣ ਕਾਲੋਨੀ ਝਬਾਲ ਕੋਲੋਂ 1 ਲੱਖ 27 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਬ ਇੰਸਪੈਕਟਰ ਸਾਹਿਬ ਸਿੰਘ ਅਤੇ ਕਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਪਾਰਟੀ ਨੇ ਆਈ.ਟਵੰਟੀ ਕਾਰ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਸਬ ਇੰਸਪੈਕਟਰ ਸਾਹਿਬ ਸਿੰਘ ਇਸ ਸਮੇਂ ਥਾਣਾ ਖਾਲੜਾ ਵਿਖੇ ਜਾਂਚ ਅਧਿਕਾਰੀ ਵਜੋਂ ਤਾਇਨਾਤ ਸੀ। ਐਸ.ਪੀ.ਡੀ. ਰਿਪੁਤਾਪਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਹਿਬ ਸਿੰਘ ਅਤੇ ਕਿੰਦਰ ਕੌਰ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਅਗਲੇ ਪਿਛਲੇ ਰਿਕਾਰਡ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਸਬ ਇੰਸਪੈਕਟਰ ਸਾਹਿਬ ਸਿੰਘ ਇਹ ਹੈਰੋਇਨ ਕਿਥੋਂ ਲੈ ਕੇ ਆਇਆ ਅਤੇ ਕਿਸ ਨੂੰ ਦੇਣ ਜਾ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ਵਾਲਿਆਂ ਦਾ ਦੁਸ਼ਹਿਰਾ ਸਮਾਗਮ ਹੋਇਆ ਅਗਲੀ ਖ਼ਬਰ ਬੁਢਲਾਡਾ ਹਲਕੇ ਦੇ 3 ਅਧਿਆਪਕਾਂ ਵਲੋਂ ਸਭ ਤੋਂ ਪਹਿਲਾਂ ਮੁਕੰਮਲ ਐੱਸ.ਆਈ.ਆਰ. ਪ੍ਰਕਿਰਿਆ
Ad Position 24
No active advertisement