ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ
ਬਟਾਲਾ, 9 ਜੁਲਾਈ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਬੀਤੇ ਦਿਨੀਂ ਆਪਣੀ ਜੀਵਨ ਯਾਤਰਾ ਪੂਰੀ ਕਰ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦੁਸ਼ਹਿਰਾ ਸਮਾਗਮ ਸੰਬੰਧੀ ਗੁਰਦੁਆਰਾ ਸ੍ਰੀ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਸਰੂਪ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁਭਦੀਪ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਬਲਪ੍ਰਤੀ ਸਿੰਘ ਲੁਧਿਆਣਾ ਦੇ ਕੀਰਤਨੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਧਾਰਮਿਕ, ਸਮਾਜਿਕ, ਰਾਜਨੀਤਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ, ਜਿਨ੍ਹਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਜਥੇ. ਸੁੱਚਾ ਸਿੰਘ ਲੰਗਾਹ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਾਬਕਾ ਮੰਤਰੀ ਜਥੇ. ਸੁੱਚਾ ਸਿੰਘ ਛੋਟੇਪੁਰ, ਲਖਬੀਰ ਸਿੰਘ ਲੋਧੀਨੰਗਲ, ਰਵੀਕਰਨ ਸਿੰਘ ਕਾਹਲੋਂ, ਰਾਜਨਬੀਰ ਸਿੰਘ ਘੁਮਾਣ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਭਿੱਟੇਵੱਡ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰੇਮ ਸਿੰਘ ਅਰਦਾਸੀਆ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਵਾਲੇ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ, ਬਾਬਾ ਸੱਜਣ ਸਿੰਘ ਗੁਰੂ ਕੇ ਬੇਰ, ਬਾਬਾ ਸੁਰਜੀਤ ਸਿੰਘ ਕੈਰੋ, ਬਾਬਾ ਦਮੋਦਰ ਸਿੰਘ ਟਾਹਲੀ ਸਾਹਿਬ ਦਾਲਮ ਨੰਗਲ, ਬਾਬਾ ਭੋਲਾ ਸਿੰਘ ਨਾਨਕਸਰ ਸਾਹਿਬ, ਬਾਬਾ ਨਾਮਦੇਵ ਗੁਰਦੁਆਰਾ ਬੋਹੜੀ ਸਾਹਿਬ, ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲੇ, ਬਾਬਾ ਗੁਰਬਚਨ ਸਿੰਘ ਬਿਧੀਚੰਦ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਣ ਸਿੰਘ ਮਲਕਪੁਰ ਵਾਲੇ, ਬਾਬਾ ਸਰਦਾਰਾ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਮੇਹਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਦਿਲਬਾਗ ਸਿੰਘ ਆਰਿਫ ਕੇ, ਬਾਬਾ ਮਨਜੀਤ ਸਿੰਘ ਮਹੰਤ ਨੌਸ਼ਹਿਰਾ ਪੰਨਵਾਂ, ਬਾਬਾ ਅਵਤਾਰ ਸਿੰਘ ਮੱਖੂ, ਬਾਬਾ ਰਾਮ ਸਿੰਘ ਸੰਗਰਾਵਾਂ ਵਾਲੇ, ਬਾਬਾ ਲਹਿਣਾ ਸਿੰਘ ਦਮਦਮੀ ਟਕਸਾਲ ਤਲਵੰਡੀ ਬਖਤਾ, ਬਾਬਾ ਦਵਿੰਦਰ ਸਿੰਘ ਸ਼ਾਹਪੁਰ ਨਿਰਮਲ ਕੁਟੀਆ, ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ, ਬਾਬਾ ਬਲਵਿੰਦਰ ਸਿੰਘ ਖਡੂਰ ਸਾਹਿਬ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ, ਬਾਬਾ ਪ੍ਰਿਤਪਾਲ ਸਿੰਘ ਚੰਡੀਗੜ੍ਹ, ਬਾਬਾ ਦਲਬੀਰ ਸਿੰਘ ਟਿੱਡਾ ਸਾਹਿਬ, ਬਾਬਾ ਪਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਹਰਜੀਤ ਸਿੰਘ ਟਿੱਬਾ ਸਾਹਿਬ, ਬਾਬਾ ਪ੍ਰਭਜੋਤ ਸਿੰਘ ਕੰਦੋਵਾਲ, ਬਾਬਾ ਪਰਗਟ ਸਿੰਘ ਝੁਲਦੇ ਮਹਿਲਾ, ਬਾਬਾ ਪ੍ਰਿਤਪਾਲ ਸਿੰਘ ਰਸੂਲਪੁਰ ਨਹਿਰਾਂ ਵਾਲੇ, ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਵਾਲੇ, ਬਾਬਾ ਸਤਿੰਦਰਬੀਰ ਸਿੰਘ ਗੁਰਦਾਸਪੁਰ ਬਥਵਾਲੇ ਵਾਲੇ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਜਥਾ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਜਥਾ, ਬਾਬਾ ਗੁਰਦੇਵ ਸਿੰਘ ਨਿਹੰਗ ਸਿੰਘ ਤਰਨਾ ਦਲ ਹੁਸ਼ਿਆਰਪੁਰ, ਜਥੇ. ਬਾਬਾ ਦਲਬੀਰ ਸਿੰਘ ਗੁਰਦੁਆਰਾ ਰਾਜਾ ਰਾਮ, ਬਾਬਾ ਜਗਜੀਤ ਸਿੰਘ ਭੁੰਬਲੀ ਵਾਲੇ, ਬਾਬਾ ਜੋਗਾ ਸਿੰਘ ਦਹਾੜਕੇ, ਸ਼੍ਰੋਮਣੀ ਕਮੇਟੀ ਤੋਂ ਸਕੱਤਰ ਸਤਨਾਮ ਸਿੰਘ ਰਿਆੜ, ਗੁਰਪਿੰਦਰਪਾਲ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਜਥੇ. ਸੁਰਜੀਤ ਸਿੰਘ ਭਿੱਟੇਵੱਡ, ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਸੁਖਦੇਵ ਸਿੰਘ ਜਲਾਲ ਉਸਮਾਂ ਉਪ ਚੇਅਰਮੈਨ ਕੋਆਪ੍ਰੇਟਿਵ ਬੈਂਕ ਅੰਮ੍ਰਿਤਸਰ, ਬਲਵਿੰਦਰ ਸਿੰਘ ਲਾਡੀ, ਯਸ਼ਪਾਲ ਚੌਹਾਨ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸੁਖਬੀਰ ਸਿੰਘ ਵਾਹਲਾ, ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਚੇਅਰਪਰਸਨ ਬੀਬੀ ਹਰਜੀਤ ਕੌਰ ਭਗਵਾਨਪੁਰ, ਪਰਮਵੀਰ ਸਿੰਘ ਲਾਡੀ, ਬਰਿੰਦਰ ਸਿੰਘ ਛੋਟੇਪੁਰ ਆਦਿ ਹਾਜ਼ਰ ਸਨ। ਅਖੀਰ ਵਿਚ ਬਾਬਾ ਅਮਰੀਕ ਸਿੰਘ ਜੀ ਦੇ ਸਪੁੱਤਰ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਪਹੁੰਚੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਜੋਗਾ ਸਿੰਘ ਭਾਗੋਵਾਲ ਨੇ ਨਿਭਾਈ।
ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ਵਾਲਿਆਂ ਦਾ ਦੁਸ਼ਹਿਰਾ ਸਮਾਗਮ ਹੋਇਆ
ਅਜੀਤ ਡੈਸਕ
10-07-2026