ਚੰਡੀਗੜ੍ਹ, 9 ਜੁਲਾਈ (ਸੰਦੀਪ ਕੁਮਾਰ ਮਾਹਨਾ)-ਬਰਤਾਨੀਆ (ਯੂ.ਕੇ.) ਵਿਚ ਕਿਰਪਾਨ ’ਤੇ ਪਾਬੰਦੀ ਲਗਾਉਣ ਸੰਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਹੈ ਕਿ ਸਿੱਖ ਆਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਯੂ.ਕੇ. ਸਰਕਾਰ ਕਿਰਪਾਨ ’ਤੇ ਪਾਬੰਦੀ ਲਗਾਉਣ ਸੰਬੰਧੀ ਕਿਸੇ ਵੀ ਪ੍ਰਸਤਾਵ ਨੂੰ ਤੁਰੰਤ ਰੱਦ ਕਰੇ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਪੂਰਾ ਸਨਮਾਨ ਯਕੀਨੀ ਬਣਾਏ।ਆਰ.ਪੀ. ਸਿੰਘ ਨੇ ਕਿਹਾ ਕਿ ਕਿਰਪਾਨ ਹਮਲੇ ਜਾਂ ਹਿੰਸਾ ਦਾ ਹਥਿਆਰ ਨਹੀਂ, ਸਗੋਂ ਸਿੱਖ ਧਰਮ ਦੇ ਪੰਜ ਕਕਾਰਾਂ ਵਿਚੋਂ ਇਕ ਪਵਿੱਤਰ ਧਾਰਮਿਕ ਪ੍ਰਤੀਕ ਹੈ, ਜਿਸ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖ਼ਾਲਸਾ ਪੰਥ ਨੂੰ ਬਖ਼ਸ਼ਿਸ਼ ਕੀਤਾ ਸੀ।
ਕਿਰਪਾਨ ’ਤੇ ਪਾਬੰਦੀ ਦਾ ਪ੍ਰਸਤਾਵ ਰੱਦ ਕਰੇ ਯੂ.ਕੇ.-ਆਰ.ਪੀ. ਸਿੰਘ
ਅਜੀਤ ਡੈਸਕ
10-07-2026